ਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਮਿਲੇ ਸਨ। ਨਵਜੋਤ ਸਿੱਧੂ ਮੁਲਾਕਾਤ ਕਰਨ ਦੇ ਲਈ ਅੱਜ ਦਿੱਲੀ ਪਹੁੰਚੇ ਸਨ। ਇਸ ਸਬੰਧੀ ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ।