ਗੁਰਦਾਸਪੁਰ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਦੀਨਾਨਗਰ ਦੇ ਨੇੜਲੇ ਪਿੰਡ ਮੁੰਨਣਾਵਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਕਾਰ ਵਿਚੋਂ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰਮਿੰਦਰ ਸਿੰਘ ਵਾਸੀ ਮੁੰਨਣਾਵਾਲੀ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰੋਂ ਹਵੇਲੀ ਵਿੱਚ ਸੌਂ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਸਵੇਰੇ ਤੜਕਸਾਰ ਕਿਸੇ ਨੇ ਸੂਚਿਤ ਕੀਤਾ ਕਿ ਉਹਨਾਂ ਦੀ ਗੱਡੀ ਪਿੰਡ ਦੋਦਵਾ ਰੋਡ ਉਤੇ ਖੜ੍ਹੀ ਹੈ। ਜਦੋਂ ਘਰਦਿਆਂ ਨੇ ਜਾ ਕੇ ਵੇਖਿਆ ਤਾਂ ਰਮਿੰਦਰ ਸਿੰਘ ਦੀ ਲਾਸ਼ ਗੱਡੀ ਵਿੱਚ ਪਈ ਹੋਈ ਸੀ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਮੌਕੇ ਪਹੁੰਚੇ ਏ ਐਸ ਪੀ ਦੀਨਾਨਗਰ ਆਦਿਤਿਆ ਵਾਰੀਅਰ ਨੇ ਦੱਸਿਆ ਪੁਲਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤਾ