ਚੰਡੀਗੜ੍ਹ: 7 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ 'ਚ ਕੋਰੋਨਾ ਦੇ ਵਧਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿਹਤ ਵਿਭਾਗ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਦੇ ਕਰੀਬ ਹੋਵੇਗੀ। ਮੀਟਿੰਗ ਵਿੱਚ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਇਸ ਦੇ ਬਚਾਅ ਉਪਾਵਾਂ ਦੀ ਸਮੀਖਿਆ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਦੁੱਗਣੇ ਹੋ ਗਏ ਹਨ। ਜਦਕਿ ਪਿਛਲੇ 24 ਘੰਟਿਆਂ 'ਚ 100 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਹ ਆਮ ਲੋਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਲਈ ਵੀ ਚੁਣੌਤੀ ਬਣ ਗਿਆ ਹੈ। ਇਹੀ ਕਾਰਨ ਹੈ ਕਿ ਸੀਐਮ ਮਾਨ ਨੂੰ ਸਿਹਤ ਵਿਭਾਗ ਨਾਲ ਮੀਟਿੰਗ ਕਰਕੇ ਮੰਥਨ ਕਰਨਾ ਪਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 6 ਅਪ੍ਰੈਲ ਨੂੰ ਟਵੀਟ ਕਰਕੇ ਭਾਵੇਂ ਇਹ ਦਾਅਵਾ ਕੀਤਾ ਸੀ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮਰੀਜ਼ ਵੈਂਟੀਲੇਟਰ 'ਤੇ ਨਹੀਂ ਹੈ। ਪਰ ਇਨਫੈਕਸ਼ਨ ਦਰ ਵਧਣ ਕਾਰਨ ਸਥਿਤੀ ਬਦਲਦੀ ਜਾ ਰਹੀ ਹੈ।