ਲਖਨਊ, 8 ਅਪ੍ਰੈਲ,ਦੇਸ਼ ਕਲਿਕ ਬਿਊਰੋ:
ਸੜਕ ਹਾਦਸੇ ਦੀ ਵੱਡੀ ਖਬਰ ਉੱਤਰ ਪ੍ਰਦੇਸ਼ ਤੋਂ ਹੈ। ਸੂਬੇ ਦੇ ਬਲਰਾਮਪੁਰ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਟਰੱਕ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਹਾਦਸੇ ਦਾ ਸ਼ਿਕਾਰ ਹੋਣ ਵਾਲਾ ਪਰਿਵਾਰ ਦੇਵਰੀਆ ਜ਼ਿਲ੍ਹੇ ਦਾ ਰਹਿਣ ਵਾਲਾ ਹੈ।ਸੂਚਨਾ ਤੋਂ ਬਾਅਦ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਹਾਦਸਾ ਸ਼੍ਰੀਦੱਤਗੰਜ ਥਾਣਾ ਖੇਤਰ ਦੇ ਦੇਵਰੀਆ ਮੋੜ 'ਤੇ ਵਾਪਰਿਆ।