Hindi English Monday, 28 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੰਡੀਗੜ੍ਹ

More News

ਕਾਫਲਾ 'ਰਾਗ' ਵੱਲੋਂ ਗੁਲਜ਼ਾਰ ਸੰਧੂ ਦਾ ਸਨਮਾਨ ਹੋਇਆ

Updated on Sunday, April 09, 2023 10:23 AM IST

ਹਰ ਚੌਮਾਹੀ ਪੰਜਾਬੀ ਦੇ ਮਹਿਬੂਬ ਲੇਖਕਾਂ ਦਾ ਸਨਮਾਨ ਕੀਤਾ ਜਾਏਗਾ : ਇੰਦਰਜੀਤ ਪੁਰੇਵਾਲ

ਚੰਡੀਗੜ੍ਹ, 9 ਅਪਰੈਲ, (ਹਰਦੇਵ ਚੌਹਾਨ)

ਸਾਹਿਤਕ ਰਸਾਲੇ 'ਰਾਗ' ਦੇ ਮਾਲਕਾਂ ਵੱਲੋਂ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਇਥੇ ਕਲਾ ਭਵਨ ਚੰਡੀਗੜ੍ਹ ਵਿਖੇ ਸਾਹਿਤਕ ਸਨਮਾਨ ਸਮਾਰੋਹ ਕਰਵਾਇਆ ਗਿਆ। ਰਾਗ ਕਾਫਲਾ ਦੇ ਸਰਪ੍ਰਸਤ ਹਰਵਿੰਦਰ ਨੇ ਮਹਿਮਾਨਾਂ ਨੂੰ ਜੀਓ ਆਇਆ ਆਖਿਆ ।

ਅਮਰੀਕਾ ਤੋਂ ਆਏ 'ਰਾਗ' ਦੇ ਸੰਚਾਲਕ ਇੰਦਰਜੀਤ ਪੁਰੇਵਾਲ ਨੇ ਪੁਰਸਕਾਰ ਦੀ ਮਹੱਤਤਾ ਤੇ ਸਾਹਿਤਕ ਰਸਾਲੇ ਰਾਗ ਦੇ ਭਵਿੱਖੀ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਰੋਹ ਵਿਚ ਜੀਵਨ ਭਰ ਦੀਆਂ ਸਾਹਿਤਕ ਪ੍ਰਾਪਤੀਆਂ ਬਦਲੇ ਹਰ ਚਾਰ ਮਹੀਨੇ ਬਾਅਦ ਉਘੇ ਤੇ ਸਥਾਪਤ ਲੇਖਕਾਂ ਨੂੰ ਇਕ-ਇਕ ਲੱਖ ਰੁਪਏ ਦੇ ਸਨਮਾਨ ਭੇਟ ਕੀਤੇ ਜਾਣਗੇ।
ਸਲਾਹਕਾਰ ਨਿੰਦਰ ਘੁਗਿਆਣਵੀ ਨੇ ਮੰਚ ਸੰਚਾਲਨ ਕਰਦਿਆਂ ਗੁਲਜਾਰ ਸਿੰਘ ਸੰਧੂ ਦੀ ਸਾਹਿਤਕ ਦੇਣ ਬਾਰੇ ਚਾਨਣਾ ਪਾਇਆ। ਰਾਗ ਦੇ ਕਾਰਜਕਾਰੀ ਸੰਪਾਦਕ ਜਸਵੀਰ ਰਾਣਾ ਨੇ ਸੰਪਾਦਕੀ ਕਾਰਜ ਦੇ ਤਜੱਰਬੇ ਸਾਂਝੇ ਕਰਦਿਆਂ ਕਿਹਾ ਕਿ ਸਾਡੇ ਸਿਰਜਕ ਫਕੀਰ ਰੂਹਾਂ ਹੁੰਦੇ ਜੋ ਕਲਾ ਦੀ ਤਸ਼ਬੀ ਨਾਲ ਸਾਨੂੰ ਉਡਾਣ ਬਖਸ਼ਦੇ ਹਨ।


ਇਸ ਸਮਾਰੋਹ ਦੇ ਮੁੱਖ ਮਹਿਮਾਨ ਭਾਰਤੀ ਸਾਹਿਤ ਅਕਾਦਮੀ ਦਿੱਲੀ ਦੇ ਚੇਅਰਮੈਨ ਡਾ. ਮਾਧਵ ਕੌਸ਼ਿਕ ਸਨ। ਸ੍ਰੀ ਕੌਸ਼ਿਕ ਨੇ ਗੁਲਜਾਰ ਸਿੰਘ ਸੰਧੂ ਨਾਲ ਜੁੜੀਆਂ ਯਾਦਂ ਸਂਝੀਆਂ ਕੀਤੀਆਂ। ਡਾ. ਮਨਮੋਹਨ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ ਤੇ ਮਨੁੱਖੀ ਜੀਵਨ ਵਿਚ ਸਾਹਿਤ ਤੇ ਕਲਾ ਦੇ ਮਹੱਤਵਪੂਰਨ ਰੋਲ ਬਾਰੇ ਚਾਨਣਾ ਪਾਇਆ।
ਵਿਸ਼ੇਸ਼ ਮਹਿਮਾਨ ਡਾ. ਦੀਪਕ ਮਨਮੋਹਨ ਤੇ ਡਾ. ਜੰਗ ਬਹਾਦਰ ਗੋਇਲ ਨੇ ਵੀ ਸਨਮਾਨਿਤ ਲੇਖਕ ਗੁਲਜਾਰ ਸਿੰਘ ਸੰਧੂ ਦੀ ਸ਼ਖਸੀਅਤ ਤੇ ਲੇਖਣੀ ਬਾਰੇ ਆਪੋ ਆਪਣੇ ਵਿਚਾਰ ਰੱਖੇ। ਅੰਤ ਵਿੱਚ ਸ੍ਰੀ ਸੰਧੂ ਨੇ ਆਪਣੇ ਜੀਵਨ ਵਿਚ ਕਲਮ ਦੀ ਕਲਾ ਬਾਰੇ ਬੋਲਦਿਆਂ ਪਾਠਕਾਂ ਵਲੋਂ ਮਿਲੇ ਭਰਪੂਰ ਹੁੰਗਾਰੇ ਵਾਸਤੇ ਧੰਨਵਾਦ ਕੀਤਾ।
ਸਨਮਾਨ ਸੂਚੀ ਵਿੱਚ ਮਕਬੂਲ ਸਾਹਿਤਕਾਰ ਮਨਮੋਹਨ ਬਾਵਾ ਦਾ ਨਾਂ ਵੀ ਸ਼ਾਮਲ ਸੀ ਪਰ ਉਹ ਹਾਜਰ ਨਹੀ ਹੋ ਸਕੇ।
ਜਸਪਾਲ ਮਾਨਖੇੜਾ, ਕਹਾਣੀਕਾਰ ਗੁਲ ਚੌਹਾਨ, ਗੁਰਮੀਤ ਕੜਿਆਲਵੀ, ਸਤੀਸ਼ ਗੁਲਾਟੀ, ਸਿਰੀ ਰਾਮ ਅਰਸ਼, ਬਲੀਜੀਤ, ਪਾਲ ਅਜਨਬੀ, ਸੰਜੀਵਨ ਸਿੰਘ, ਨਾਟਕਕਾਰ ਡਾ. ਸਾਹਿਬ ਸਿੰਘ, ਦਵਿੰਦਰ ਬਿਮਰਾ, ਧਰਮਿੰਦਰ ਔਲਖ ਤੇ ਹੋਰ ਸ਼ਖਸ਼ੀਅਤਾਂ ਨੇ ਭਰਵੀਂ ਹਾਜਰੀ ਲਗਵਾਈ।

ਵੀਡੀਓ

ਹੋਰ
Have something to say? Post your comment
ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

X