ਮੋਰਿੰਡਾ 10 ਮਾਰਚ ( ਭਟੋਆ)
ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਅਤੇ ਸੀਨੀਅਰ ਸਿਟੀਜਨ ਮੋਰਿੰਡਾ ਦੀ ਮਹੀਨਾਵਾਰ ਮੀਟਿੰਗ ਸ੍ਰੀ ਮੇਵਾ ਸਿੰਘ ਅਤੇ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜ਼ਨਜ ਵੱਲੋਂ ਸ਼ਮੂਲੀਅਤ ਕਰਕੇ ਸੰਘ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਾਂ ਸਿੰਘ ਦੇ ਪ੍ਰੈੱਸ ਸਕੱਤਰ ਹਾਕਮ ਸਿੰਘ ਕਾਂਝਲਾ ਨੇ ਦੱਸਿਆ ਕਿ ਨਵੇਂ ਚੁਣੇ ਅਹੁਦੇਦਾਰਾਂ ਵਿੱਚ ਸ੍ਰੀ ਰਾਮੇਸ਼ਵਰ ਦਾਸ ਨੂੰ ਸਰਪ੍ਰਸਤ, ਜਗਦੀਸ਼ ਕੁਮਾਰ ਵਰਮਾ ਨੂੰ ਸਲਾਹਕਾਰ, ਰਾਜ ਕੁਮਾਰ ਨੂੰ ਪ੍ਧਾਨ, ਨਛੱਤਰ ਸਿੰਘ ਨੂੰ ਜਨਰਲ ਸਕੱਤਰ, ਹਾਕਮ ਸਿੰਘ ਨੂੰ ਪੈ੍ਸ ਸਕੱਤਰ ਅਤੇ ਸ੍ਰੀ ਜਰਨੈਲ ਸਿੰਘ ਨੂੰ ਖਜਾਨਚੀ ਗਿਆ ਹੈ।
ਮੀਟਿੰਗ ਵਿੱਚ ਸਮੂਹ ਪੈਨਸ਼ਨਰਜ਼ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ, ਪੈਨਸ਼ਨਰਾਂ ਨੂੰ 94 ਮਹੀਨਿਆਂ ਦਾ ਰਹਿੰਦਾ ਬਕਾਇਆ ਅਤੇ ਛੇਵੇਂ ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ।