ਨਵੀਂ ਦਿੱਲੀ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ:
ਇੱਕ ਸਾਲ ਤੋਂ ਵੱਧ ਸਮੇਂ ਤੋਂ ਰੂਸ ਨਾਲ ਜੰਗ ਲੜ ਰਹੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਭੇਜਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਪੀਐਮ ਮੋਦੀ ਨੂੰ ਯੂਕਰੇਨ ਨੂੰ ਵਾਧੂ ਮਾਨਵੀ ਸਹਾਇਤਾ ਭੇਜਣ ਦੀ ਬੇਨਤੀ ਕੀਤੀ ਹੈ। ਇਹ ਬੇਨਤੀ ਅਜਿਹੇ ਸਮੇਂ 'ਚ ਆਈ ਹੈ ਜਦੋਂ ਯੂਕਰੇਨ ਦੀ ਉਪ ਵਿਦੇਸ਼ ਮੰਤਰੀ ਐਮਿਨ ਜਾਪਾਰੋਵਾ ਭਾਰਤ ਦੇ ਤਿੰਨ ਦਿਨਾਂ ਦੌਰੇ 'ਤੇ ਆਏ ਹੋਏ ਹਨ।ਜਾਪਰੋਵਾ ਨੇ ਕੱਲ੍ਹ ਭਾਰਤ ਦੀ ਉਪ ਵਿਦੇਸ਼ ਮੰਤਰੀ ਮੀਨਾਕਸ਼ੀ ਲੇਖੀ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਸੰਬੋਧਿਤ ਰਾਸ਼ਟਰਪਤੀ ਜ਼ੇਲੇਂਸਕੀ ਦਾ ਇਹ ਪੱਤਰ ਸੌਂਪਿਆ।ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 'ਯੂਕਰੇਨ ਦੇ ਮੰਤਰੀ ਨੇ ਇਹ ਵੀ ਪ੍ਰਸਤਾਵ ਦਿੱਤਾ ਕਿ ਯੂਕਰੇਨ ਵਿੱਚ ਬੁਨਿਆਦੀ ਢਾਂਚੇ ਦੇ ਪੁਨਰ ਨਿਰਮਾਣ ਭਾਰਤੀ ਕੰਪਨੀਆਂ ਲਈ ਇੱਕ ਮੌਕਾ ਹੋ ਸਕਦਾ ਹੈ।