ਮੋਰਿੰਡਾ 15 ਅਪ੍ਰੈਲ ( ਭਟੋਆ )
ਮੋਰਿੰਡਾ ਪੁਲਿਸ ਨੇ ਪਿੰਡ ਸਲੇਮਪੁਰ ਦੇ ਇੱਕ ਕਿਸਾਨ ਦੇ ਖੇਤਾਂ ਵਿਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਸ਼ ਮੋਹਨ ਗੌਤਮ ਐਸਐਚਓ ਮੋਰਿੰਡਾ ਸਦਰ ਨੇ ਦੱਸਿਆ ਕਿ ਪਿੰਡ ਸਲੇਮਪੁਰ ਦੇ ਜਸਵੰਤ ਸਿੰਘ ਪੁੱਤਰ ਨੈਬ ਸਿੰਘ ਨੇ ਪੁਲਿਸ ਕੋਲ ਲਿਖਵਾਏ ਬਿਆਨ ਵਿਚ ਦੱਸਿਆ ਕਿ ਉਹ ਪਿੰਡ ਸਲੇਮਪੁਰ ਵਿੱਚ ਖੇਤੀਬਾੜੀ ਕਰਦਾ ਹੈ ਅਤੇ ਉਸ ਦੀਆਂ ਦੋ ਸਬਮਰਸੀਬਲ ਮੋਟਰਾਂ ਹਨ,ਜਿਹਨਾਂ ਨੂੰ ਚਲਾਉਣ ਲਈ ਕੇਬਲ ਤਾਰ ਪਾਈ ਹੋਈ ਹੈ। ਜਦੋਂ ਉਹ ਸਵੇਰੇ ਆਪਣੇ ਖੇਤਾਂ ਵਿਚ ਗੇੜਾ ਮਾਰਨ ਗਿਆ ਤਾਂ ਦੋਨੋ ਮੋਟਰਾਂ ਦੀਆਂ 300 ਫੁੱਟ ਲੰਮੀਆਂ ਤਾਰਾਂ ਕੱਟਕੇ ਕੋਈ ਚੋਰੀ ਕਰ ਕੇ ਲੈ ਗਿਆ। ਜਸਵੰਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਆਲੇ ਦੁਆਲੇ ਪਤਾ ਕਰਨ ਤੇ ਪਤਾ ਲੱਗਿਆ ਕਿ ਇਹ ਤਾਰਾਂ ਹਰਜੀਤ ਸਿੰਘ ਉਰਫ ਦੀਨਾ ਪੁੱਤਰ ਕੁਲਵਿੰਦਰਜੀਤ ਸਿੰਘ ਵਾਸੀ ਪਿੰਡ ਲੁਠੇੜੀ ਵੱਲੋਂ ਚੋਰੀ ਕੀਤੀਆਂ ਗਈਆਂ ਹਨ। ਇੰਸਪੈਕਟਰ ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਦੋਸ਼ੀ ਹਰਜੀਤ ਸਿੰਘ ਉਰਫ ਦੀਨਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਆਈਪੀਸੀ ਦੀ ਧਾਰਾ 379 ਅਧੀਨ ਮੁਕੱਦਮਾ ਨੰਬਰ 16 ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।