ਨਵੀਂ ਦਿੱਲੀ, 16 ਅਪ੍ਰੈਲ , ਦੇਸ਼ ਕਲਿੱਕ ਬਿਓਰੋ-
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਅੱਜ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਜਾਂਚ 'ਚ ਸ਼ਾਮਲ ਹੋਣਗੇ।
ਅਧਿਕਾਰਤ ਜਾਣਕਾਰੀ ਮੁਤਾਬਕ ਕੇਜਰੀਵਾਲ ਦੇ ਅ੍ੱਜ ਸਵੇਰੇ 11 ਵਜੇ ਤੱਕ ਸੀਬੀਆਈ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਹੈ। ਇਹ ਪਹਿਲੀ ਵਾਰ ਹੈ ਜਦੋਂ ਕੇਂਦਰੀ ਜਾਂਚ ਏਜੰਸੀ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਸੀਬੀਆਈ ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਅਤੇ ਹੁਣ ਉਹ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰਨ ਲਈ ਤਿਆਰ ਹਨ। ਦਿੱਲੀ ਪੁਲਿਸ ਨੇ ਸੀਬੀਆਈ ਹੈੱਡਕੁਆਰਟਰ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਪਹਿਲਾਂ ਹੀ ਧਾਰਾ 144 ਲਾਗੂ ਕਰ ਦਿੱਤੀ ਹੈ। ਮੀਡੀਆ ਦੀ ਐਂਟਰੀ ਲਈ ਇਕ ਹੀ ਗੇਟ ਹੋਵੇਗਾ।