ਨਵੀਂ ਦਿੱਲੀ,17 ਅਪ੍ਰੈਲ,ਦੇਸ਼ ਕਲਿਕ ਬਿਊਰੋ:
ਅੱਜ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਦਿੱਲੀ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ ਹੈ।ਸਰਕਾਰੀ ਧਿਰ ਅਤੇ ਵਿਰੋਧੀ ਧਿਰ ਇੱਕ ਦੂਜੇ 'ਤੇ ਹਮਲੇ ਕਰਨਗੇ। ਦੋਵਾਂ ਧਿਰਾਂ ਨੇ ਇਸ ਸਬੰਧੀ ਰਣਨੀਤੀ ਤਿਆਰ ਕਰ ਲਈ ਹੈ। ਸ਼ਰਾਬ ਘੁਟਾਲੇ ਨੂੰ ਲੈ ਕੇ ਦੋਵੇਂ ਧਿਰਾਂ ਵੱਲੋਂ ਇਕ-ਦੂਜੇ 'ਤੇ ਨਿਸ਼ਾਨਾ ਸਾਧਣ ਦੀ ਸੰਭਾਵਨਾ ਹੈ। ਵਿਧਾਨ ਸਭਾ 'ਚ 'ਆਪ' ਸਰਕਾਰ ਕੇਂਦਰ ਨੂੰ ਕਟਹਿਰੇ 'ਚ ਖੜ੍ਹਾ ਕਰਨ ਦੀ ਕੋਸ਼ਿਸ਼ ਕਰੇਗੀ, ਜਦਕਿ ਭਾਜਪਾ ਨੇ ਭ੍ਰਿਸ਼ਟਾਚਾਰ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਘੜੀ ਹੈ।ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੋਂ ਸ਼ਰਾਬ ਘੁਟਾਲੇ 'ਚ ਜਾਂਚ ਏਜੰਸੀਆਂ ਦੀ ਭੂਮਿਕਾ ਅਤੇ ਕੰਮਕਾਜ 'ਤੇ ਬੋਲਣ ਦੀ ਉਮੀਦ ਹੈ। ਇਸ ਤੋਂ ਇਲਾਵਾ ਆਪਣੀਆਂ ਜਾਂਚ ਏਜੰਸੀਆਂ 'ਤੇ 'ਆਪ' ਆਗੂਆਂ ਨੂੰ ਫਸਾਉਣ ਦੇ ਦੋਸ਼ ਵੀ ਲਗਾਏ ਜਾ ਰਹੇ ਹਨ ਕਿਉਂਕਿ ਕਈ ਦਿਨਾਂ ਤੋਂ 'ਆਪ' ਆਗੂ ਪ੍ਰੈੱਸ ਕਾਨਫਰੰਸਾਂ 'ਚ ਅਜਿਹੇ ਦੋਸ਼ ਲਗਾ ਰਹੇ ਹਨ। ਮੁੱਖ ਮੰਤਰੀ ਦਾ ਭਾਸ਼ਣ ਸੀਬੀਆਈ ਜਾਂਚ 'ਤੇ ਕੇਂਦਰਿਤ ਹੋਣ ਦੀ ਉਮੀਦ ਹੈ।