ਲਖਨਊ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ:
ਅਯੁੱਧਿਆ 'ਚ ਸ਼ੁੱਕਰਵਾਰ ਰਾਤ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਬਾਈਪਾਸ ’ਤੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ’ਤੇ ਟਰੱਕ ਵਿਚਾਲੇ ਟੱਕਰ ਹੋ ਗਈ। ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ 3 ਨੇ ਹਸਪਤਾਲ ‘ਚ ਦਮ ਤੋੜ ਦਿੱਤਾ, ਜਦਕਿ 40 ਤੋਂ ਵੱਧ ਲੋਕ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ 'ਤੇ ਡੀਐਮ ਨਿਤੀਸ਼ ਕੁਮਾਰ ਅਤੇ ਡੀਆਈਜੀ/ਐਸਐਸਪੀ ਮੁਨੀਰਾਜ ਵੀ ਮੌਕੇ ‘ਤੇ ਪਹੁੰਚੇ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ ਸੀਐਮ ਯੋਗੀ ਆਦਿਤਿਆਨਾਥ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।ਮਿਲੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਬੱਸ ਲਖਨਊ ਤੋਂ ਅੰਬੇਡਕਰ ਨਗਰ ਵੱਲ ਜਾ ਰਹੀ ਸੀ। ਇਸ ਭਿਆਨਕ ਸੜਕ ਹਾਦਸੇ ਵਿੱਚ ਬੱਸ, ਟਰੱਕ ਦੇ ਹੇਠਾਂ ਦੱਬ ਗਈ। ਟਰੱਕ ਵਿੱਚ ਮਾਰਬਲ ਦਾ ਚੂਰਾ ਲੱਦਿਆ ਹੋਇਆ ਸੀ। ਜਦੋਂਕਿ ਬੱਸ ਵਿੱਚ ਕਰੀਬ 70 ਲੋਕ ਸਵਾਰ ਸਨ।