ਨਵੀਂ ਦਿੱਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
WFI ਦੇ ਪ੍ਰਧਾਨ ਅਤੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਮਹਿਲਾ ਪਹਿਲਵਾਨ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ।ਅੱਜ ਸ਼ਨੀਵਾਰ ਨੂੰ ਇਸ ਪ੍ਰਦਰਸ਼ਨ ਦਾ 7ਵਾਂ ਦਿਨ ਹੈ। ਪਹਿਲਵਾਨ ਬਜਰੰਗ ਪੂਨੀਆ ਨੇ ਅੱਜ ਸਵੇਰੇ ਦੋਸ਼ ਲਗਾਇਆ ਹੈ ਕਿ ਦਿੱਲੀ ਪੁਲਿਸ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਰਾਤ ਦਾ ਖਾਣਾ ਖਾਂਦੇ ਸਮੇਂ ਬਿਜਲੀ ਕੱਟ ਦਿੱਤੀ ਗਈ। ਉਥੇ ਖੜ੍ਹੇ ਪਾਣੀ ਦੇ ਟੈਂਕਰ ਵੀ ਚੁੱਕ ਲਏ ਗਏ। ਪੁਲਿਸ ਵੱਲੋਂ ਪਬਲਿਕ ਟਾਇਲਟ ਨੂੰ ਵੀ ਕਿਸੇ ਹੋਰ ਥਾਂ ਭੇਜ ਦਿੱਤਾ ਗਿਆ।ਇਸ ਦੌਰਾਨ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵੀ ਜੰਤਰ-ਮੰਤਰ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਬ੍ਰਿਜ ਭੂਸ਼ਣ ਖਿਲਾਫ ਸ਼ੁੱਕਰਵਾਰ ਦੇਰ ਰਾਤ ਦਿੱਲੀ ਦੇ ਕਨਾਟ ਪਲੇਸ ਥਾਣੇ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪਹਿਲੀ- ਦਿੱਲੀ ਪੁਲਿਸ ਨੇ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬ੍ਰਿਜ ਭੂਸ਼ਣ ਦੇ ਖਿਲਾਫ ਪੋਕਸੋ ਐਕਟ ਦੇ ਤਹਿਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਦੂਜੀ ਐਫਆਈਆਰ ਹੋਰ 6 ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਦਰਜ ਕੀਤੀ ਗਈ ਹੈ।