ਨਵੀਂ ਦਿੱਲੀ, 1 ਮਈ, ਦੇਸ਼ ਕਲਿੱਕ ਬਿਓਰੋ :
ਮਈ ਮਹੀਨੇ ਦੀ ਪਹਿਲੀ ਤਾਰੀਕ ਨੂੰ ਵਧਦੀ ਮਹਿੰਗਾਈ ਵਿੱਚ ਕੁਝ ਰਾਹਤ ਵਾਲੀ ਖਬਰ ਆਈ ਹੈ। ਅੱਜ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਕੰਪਨੀਆਂ ਨੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 171.50 ਰੁਪਏ ਕਟੌਤੀ ਕੀਤੀ ਗਈ ਹੈ। ਦਿੱਲੀ ਵਿੱਚ ਅੱਜ ਤੋਂ 19 ਕਿਲੋ ਕਮਰਸ਼ੀਅਲ ਐਲਪੀਜੀ ਸਿਲੰਡਰ ਦਾ ਖੁਦਰਾ ਕੀਮਤ ਮੁੱਲ 1856.50 ਰੁਪਏ ਹੋ ਗਈ ਹੈ। ਹਾਲਾਂਕਿ 14.2 ਕਿਲੋ ਵਾਲੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਅਜੇ ਕੋਈ ਬਦਲਾਅ ਨਹੀਂ ਕੀਤਾ ਗਿਆ।