ਨਵੀਂ ਦਿੱਲੀ, 3 ਮਈ, ਦੇਸ਼ ਕਲਿਕ ਬਿਊਰੋ :
ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਖਿਲਾਫ ਧਰਨੇ 'ਤੇ ਬੈਠੇ ਪਹਿਲਵਾਨਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਪੁਲਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਖਿਡਾਰੀਆਂ ਨੇ ਕਿਹਾ ਕਿ ਜੇਕਰ ਉਹ ਜੰਤਰ-ਮੰਤਰ 'ਤੇ ਵੀ ਸੁਰੱਖਿਅਤ ਨਹੀਂ ਹਨ ਤਾਂ ਉਹ ਕਿਤੇ ਵੀ ਸੁਰੱਖਿਅਤ ਨਹੀਂ ਹਨ। ਉਹ ਇੱਥੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੇ ਸਮਰਥਨ ਵਿੱਚ ਹਰ ਰੋਜ਼ ਲੋਕ ਇੱਥੇ ਆਉਂਦੇ-ਜਾਂਦੇ ਰਹਿੰਦੇ ਹਨ। ਪਰ, ਉਨ੍ਹਾਂ ਨੂੰ ਕਿਸੇ ਨਾਲ ਕੋਈ ਸਮੱਸਿਆ ਨਹੀਂ ਹੈ।ਬਜਰੰਗ ਪੂਨੀਆ ਨੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਦਾ ਸਹਿਯੋਗ ਮੰਗਿਆ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਹੈ ਕਿ ਸਟੂਡੈਂਟ ਫਾਰ ਰੈਸਲਰ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਅੱਜ 3 ਮਈ ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਦਿੱਲੀ ਯੂਨੀਵਰਸਿਟੀ (ਡੀਯੂ) ਦੇ ਨਾਰਥ ਕੈਂਪਸ ਆਰਟ ਫੈਕਲਟੀ ਗੇਟ ਨੰਬਰ 4 'ਤੇ ਆਉਣ ਦਾ ਸੱਦਾ ਦਿੱਤਾ। ਪਹਿਲਵਾਨ ਅਤੇ ਵਿਦਿਆਰਥੀ ਇੱਥੋਂ ਮਾਰਚ ਕੱਢਣਗੇ। ਜਿਸ ਦੇ ਮੁੱਖ ਮਹਿਮਾਨ ਬਜਰੰਗ ਪੁਨੀਆ ਖੁਦ ਹੋਣਗੇ।