ਅੰਮ੍ਰਿਤਸਰ, 4 ਮਈ, ਦੇਸ਼ ਕਲਿਕ ਬਿਊਰੋ:
ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਬੁੱਧਵਾਰ ਦੇਰ ਰਾਤ ਹਰਿਮੰਦਰ ਸਾਹਿਬ ਪਹੁੰਚੀ। ਆਪਣੀ ਟੀਮ ਦੀ MI ਜਰਸੀ ਪਹਿਨ ਕੇ, ਉਹ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋਈ। ਨੀਤਾ ਅੰਬਾਨੀ ਨੇ ਜਦੋਂ ਹਰਿਮੰਦਰ ਸਾਹਿਬ ਮੱਥਾ ਟੇਕਿਆ ਉਦੋਂ MI ਟੀਮ ਪੰਜਾਬ ਕਿੰਗਜ਼ 11 ਨਾਲ ਮੈਚ ਖੇਡ ਰਹੀ ਸੀ।ਨੀਤਾ ਅੰਬਾਨੀ MI ਟੀਮ ਦੀ ਜਰਸੀ ਪਹਿਨ ਕੇ ਹਰਿਮੰਦਰ ਸਾਹਿਬ ਪਹੁੰਚੀ ਅਤੇ ਸਿੱਧੇ ਸੂਚਨਾ ਕੇਂਦਰ ਪਹੁੰਚੀ। ਜਿੱਥੇ ਉਸਨੇ ਗੁਲਾਬੀ ਚੁੰਨੀ ਸਿਰ ਉੱਤੇ ਲੈ ਕੇ ਸਿੱਖ ਰੀਤੀ ਰਿਵਾਜਾਂ ਅਨੁਸਾਰ ਆਪਣਾ ਸਿਰ ਢੱਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪੂਰੇ ਕੈਂਪਸ ਦੀ ਪਰਿਕਰਮਾ ਕੀਤੀ। ਉਨ੍ਹਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ। ਕੜਾਹ ਪ੍ਰਸ਼ਾਦ ਪ੍ਰਾਪਤ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ।