ਲਖਨਊ, 5 ਮਈ, ਦੇਸ਼ ਕਲਿਕ ਬਿਊਰੋ :
ਲਖਨਊ ਰੋਡ 'ਤੇ ਕੈਸਰਗੰਜ ਸ਼ਹਿਰ 'ਚ ਵੀਰਵਾਰ ਰਾਤ ਇਕ ਵਜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਟਿਪਰ, ਆਟੋ ਸਵਾਰਾਂ ਦੇ ਉੱਪਰ ਚੜ੍ਹ ਗਿਆ। ਹਾਦਸੇ ਵਿੱਚ ਆਟੋ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਜਦਕਿ 10 ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸਾਰੇ ਲੋਕ ਇੱਕ ਪ੍ਰੋਗਰਾਮ ‘ਚ ਸ਼ਾਮਲ ਹੋਣ ਤੋਂ ਬਾਦ ਆਪਣੇ ਘਰਾਂ ਨੂੰ ਪਰਤ ਰਹੇ ਸਨ।ਹਾਦਸੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ।ਮੌਕੇ ਉੱਤੇ ਐਸਡੀਐਮ ਮਹੇਸ਼ ਕੁਮਾਰ ਪੁਲਿਸ ਪਾਰਟੀ ਦੇ ਨਾਲ ਪੁੱਜੇ। ਪੁਲਸ ਨੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਜ਼ਿਲਾ ਹਸਪਤਾਲ ਪਹੁੰਚਾਇਆ।ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ ਆਟੋ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਜਦਕਿ 10 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਟਿਪਰ ਚਾਲਕ ਫਰਾਰ ਹੋ ਗਿਆ। ਉਸ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।