ਭੋਪਾਲ, 9 ਮਈ, ਦੇਸ਼ ਕਲਿਕ ਬਿਊਰੋ :
ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੱਸ ਹਾਦਸਾ ਹੋਇਆ ਹੈ, ਜਿਸ ਵਿੱਚ 20 ਦੇ ਲੱਗਭਗ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਖਰਗੋਨ ਵਿੱਚ ਇੱਕ ਬੱਸ ਨਦੀ ਵਿੱਚ ਡਿੱਗ ਗਈ, ਜਿਸ ਵਿੱਚ ਸਵਾਰ ਕਈ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਖਰਗੋਨ ਠੀਕਰੀ ਮਾਰਗ 'ਤੇ ਵਾਪਰਿਆ। ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।ਦੱਸ ਦਈਏ ਕਿ ਬੱਸ 'ਚ ਸਵਾਰ ਵੱਡੀ ਗਿਣਤੀ 'ਚ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਮੌਤਾਂ 20 ਤੋਂ ਵੱਧ ਹੋ ਸਕਦੀਆਂ ਹਨ। ਪਿੰਡ ਵਾਸੀਆਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਫਿਲਹਾਲ ਪੁਲਸ ਕਰਮਚਾਰੀ ਪਿੰਡ ਵਾਸੀਆਂ ਦੇ ਨਾਲ ਜ਼ਖਮੀਆਂ ਦੀ ਮਦਦ ਕਰਨ 'ਚ ਲੱਗੇ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਵਿਧਾਇਕ ਰਵੀ ਜੋਸ਼ੀ ਵੀ ਮੌਕੇ 'ਤੇ ਪਹੁੰਚ ਗਏ ਹਨ।