– ਸੁਰਜੀਤ ਜੱਸਲ-
ਰਣਜੀਤ ਬਾਵਾ ਲੰਬੇ ਸਮੇਂ ਬਾਅਦ ਇੱਕ ਸਮਾਜਿਕ ਸੰਦੇਸ਼ ਦੇ ਨਾਲ ਇੱਕ ਬਹੁਤ ਹੀ ਵਿਲੱਖਣ ਅਤੇ ਇਸ ਦਿਲਚਸਪ ਕਹਾਣੀ ਵਾਲੀ ਫ਼ਿਲਮ "ਲਹਿੰਬਰਗਿੰਨੀ" ਲੈ ਕੇ ਆ ਰਿਹਾ ਹੈ।ਐੱਸ.ਐੱਸ.ਡੀ ਪ੍ਰੋਡਕਸ਼ਨ, ਹੈਂਗਬੌਇਸ ਸਟੂਡੀਓਜ਼ ਅਤੇ 91 ਫਿਲਮ ਸਟੂਡੀਓਜ਼ ਦੀ ਸਾਂਝੀ ਪੇਸ਼ਕਸ ਇਸ ਫਿਲਮ ਵਿੱਚ ਰਣਜੀਤ ਬਾਵਾ ਅਤੇ ਮਾਹਿਰਾ ਸ਼ਰਮਾ ਦੀ ਜੋੜੀ ਪਾਲੀਵੁੱਡ ਵਿਚ ਧਮਾਲ ਪਾਵੇਗੀ। ਫਿਲਮ ਦਾ ਨਾਂ ਇਸ ਪਿੱਛੇ ਦੀ ਕਹਾਣੀ ਨੂੰ ਦੇਖਣ ਲਈ ਦਿਲਚਸਪੀ ਜਗਾਉਂਦਾ ਹੈ ਅਤੇ ਰਣਜੀਤ ਬਾਵਾ ਦੇ ਨਾਲ, ਇਹ ਦੇਖਣਾ ਹੋਰ ਵੀ ਦਿਲਚਸਪ ਹੋਵੇਗਾ ਕਿ ਉਹ ਲੰਬੇ ਸਮੇਂ ਬਾਅਦ ਆਪਣੇ ਦਰਸ਼ਕਾਂ ਲਈ ਕੀ ਲੈ ਕੇ ਆ ਰਹੇ ਹਨ।
ਬੀਤੇ ਦਿਨੀਂ ਆਏ ਫਿਲਮ ਦੇ ਟ੍ਰੇਲਰ ਨੇ ਦਰਸ਼ਕਾਂ ਦਾ ਉਤਸ਼ਾਹ ਵਧਾ ਦਿੱਤਾ ਕਿਉਂਕਿ ਇਹ ਫਿਲਮ ਵਿਚ ਮਨੋਰੰਜਨ ਦਾ ਹਰੇਕ ਮਸਾਲਾ ਹੋਵੇਗਾ। ਵੱਖ-ਵੱਖ ਕਿਰਦਾਰਾਂ ਨਾਲ ਜੁੜੀ ਇਹ ਫਿਲਮ ਸਿਨੇਮਾਘਰਾਂ 'ਚ ਪਰਿਵਾਰ ਅਤੇ ਨੌਜਵਾਨ ਦਰਸ਼ਕਾਂ ਨੂੰ ਕਿਵੇਂ ਬੰਨ ਕੇ ਰੱਖੇਗੀ ਇਹ ਫਿਲਮ ਦੇਖਣ ਤੋਂ ਬਾਅਦ ਹੀ ਸਪੱਸਟ ਹੋਵੇਗਾ। "ਲਹਿੰਬਰਗਿੰਨੀ" ਦੇ ਹੋਰ ਸਸਪੈਂਸ ਨੂੰ ਦੂਰ ਕਰਨ ਲਈ ਹੁਣ ਸਾਰੇ ਫਿਲਮ ਰਿਲੀਜ਼ ਦੀ ਉਡੀਕ ਕਰ ਰਹੇ ਹਨ।
ਰਣਜੀਤ ਬਾਵਾ ਅਤੇ ਮਾਹਿਰਾ ਸ਼ਰਮਾ ਦੀ ਮੁੱਖ ਭੂਮਿਕਾ ਵਾਲੀ ਇਸ ਫ਼ਿਲਮ ਵਿੱਚ ਸਰਬਜੀਤ ਚੀਮਾ, ਨਿਰਮਲ ਰਿਸ਼ੀ, ਕਿਮੀ ਵਰਮਾ, ਸ਼ਿਵਮ ਸ਼ਰਮਾ, ਗੁਰਤੇਗ ਸਿੰਘ, ਅਸ਼ੋਕ ਤਾਂਗੜੀ ਅਤੇ ਗੁਰੀ ਸੰਧੂ ਆਦਿ ਕਲਾਕਾਰਾਂ ਨੇ ਵੀ ਅਹਿਮ ਕਿਰਦਾਰ ਨਿਭਾਏ ਹਨ। ਫਿਲਮ ਦਾ ਨਿਰਮਾਣ ਜੱਸ ਧਾਮੀ, ਸ਼ਬੀਲ ਸ਼ਮਸ਼ੇਰ ਸਿੰਘ, ਸੁਖਮਨਪ੍ਰੀਤ ਸਿੰਘ, ਨਵੀਨ ਚੰਦਰ ਅਤੇ ਨੰਦਿਤਾ ਰਾਓ ਕਰਨਾਡ ਨੇ ਕੀਤਾ ਹੈ। ਫਿਲਮ ਕੈਮ ਅਤੇ ਪਰਮ (ਹੈਸ਼ਟੈਗ ਸਟੂਡੀਓਜ਼ ਯੂਕੇ) ਦੁਆਰਾ ਸਹਿ-ਨਿਰਮਾਣ ਕੀਤਾ ਗਿਆ ਹੈ। ਫਿਲਮ ਨੂੰ ਈਸ਼ਾਨ ਚੋਪੜਾ ਨੇ ਲਿਖਿਆ ਅਤੇ ਡਾਇਰੈਕਟ ਕੀਤਾ ਹੈ, ਡਾਇਲਾਗ ਉਪਿੰਦਰ ਵੜੈਚ ਨੇ ਲਿਖੇ ਹਨ। ਇਹ ਫ਼ਿਲਮ ਵ੍ਹਾਈਟ ਹਿੱਲ ਸਟੂਡੀਓਜ਼ ਵਲੋਂ 2 ਜੂਨ 2023 ਨੂੰ ਰਿਲੀਜ਼ ਹੋਵੇਗੀ।
9814607737