ਨਵੀਂ ਦਿੱਲੀ, 17 ਮਈ, ਦੇਸ਼ ਕਲਿਕ ਬਿਊਰੋ :
ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਬੀਮਾ ਅਤੇ ਕਿਰੂ ਹਾਈਡਰੋ ਪ੍ਰੋਜੈਕਟ ਘੁਟਾਲੇ ਦੇ ਸਬੰਧ ਵਿੱਚ ਅੱਜ ਬੁੱਧਵਾਰ ਨੂੰ ਜੰਮੂ-ਕਸ਼ਮੀਰ, ਦਿੱਲੀ ਅਤੇ ਰਾਜਸਥਾਨ ਵਿੱਚ 12 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।ਸੱਤਿਆਪਾਲ ਮਲਿਕ ਦੇ ਮੀਡੀਆ ਸਲਾਹਕਾਰ ਸੁਨਕ ਬਾਲੀ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਮਲਿਕ ਨੇ ਇਸ 'ਤੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਸੀਬੀਆਈ ਇਸ ਮਾਮਲੇ 'ਚ ਸ਼ਿਕਾਇਤਕਰਤਾ ਨੂੰ ਪਰੇਸ਼ਾਨ ਕਰ ਰਹੀ ਹੈ। ਸੁਨਕ ਬਿਨਾਂ ਕਿਸੇ ਸਰਕਾਰੀ ਤਨਖਾਹ ਦੇ ਜੰਮੂ-ਕਸ਼ਮੀਰ ਵਿੱਚ ਮੇਰਾ ਸੈਕਟਰੀ ਸੀ।ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸਤਿਆਪਾਲ ਮਲਿਕ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਸਨ। ਮਲਿਕ ਨੇ ਖੁਦ ਇਸ ਮਾਮਲੇ ਦੀ ਸ਼ਿਕਾਇਤ ਕੀਤੀ ਸੀ।ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਫਾਈਲਾਂ ਕਲੀਅਰ ਕਰਨ ਦੇ ਬਦਲੇ 150-150 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਸਬੰਧੀ ਸੀਬੀਆਈ ਨੇ ਕੇਸ ਦਰਜ ਕੀਤਾ ਸੀ। ਸਤਿਆਪਾਲ ਮਲਿਕ ਦਾ ਬਿਆਨ ਵੀ ਦਰਜ ਕੀਤਾ ਗਿਆ ਸੀ।