ਅੰਬਾਲਾ,18 ਮਈ,ਦੇਸ਼ ਕਲਿਕ ਬਿਊਰੋ:
ਹਰਿਆਣਾ ਦੇ ਅੰਬਾਲਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦਾ ਦੇਹਾਂਤ ਹੋ ਗਿਆ ਹੈ। ਕਟਾਰੀਆ ਨੇ ਬੀਤੀ ਰਾਤ ਪੀਜੀਆਈ ਵਿੱਚ ਆਖਰੀ ਸਾਹ ਲਿਆ। ਉਹ ਪਿਛਲੇ ਕਈ ਦਿਨਾਂ ਤੋਂ ਨਿਮੋਨੀਆ ਕਾਰਨ ਪੀਜੀਆਈ ਵਿੱਚ ਦਾਖ਼ਲ ਸਨ। ਉਨ੍ਹਾਂ ਦੇ ਅੰਤਿਮ ਸਸਕਾਰ ਦਾ ਕਾਫਲਾ ਸੈਕਟਰ-4, ਐਮਡੀਸੀ ਤੋਂ ਸਵੇਰੇ 11:30 ਵਜੇ ਨਿਕਲੇਗਾ। ਦੁਪਹਿਰ 12 ਵਜੇ ਸ਼ਮਸ਼ਾਨਘਾਟ ਮਨੀਮਾਜਰਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।ਪਿਛਲੇ ਮਹੀਨੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਅਤੇ ਹੋਰ ਦਿੱਗਜ ਨੇਤਾਵਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ।ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੇ ਸੰਸਦ ਮੈਂਬਰ ਕਟਾਰੀਆ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਗੁਪਤਾ ਨੇ ਲਿਖਿਆ ਹੈ ਕਿ ਸਾਬਕਾ ਕੇਂਦਰੀ ਰਾਜ ਮੰਤਰੀ, ਅੰਬਾਲਾ ਤੋਂ ਲੋਕ ਸਭਾ ਮੈਂਬਰ ਰਤਨ ਲਾਲ ਕਟਾਰੀਆ ਦਾ ਦਿਹਾਂਤ ਸਾਡੇ ਸਾਰੇ ਵਰਕਰਾਂ ਅਤੇ ਭਾਜਪਾ ਸੰਗਠਨ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।