ਨਵੀਂ ਦਿੱਲੀ, 24 ਮਈ, ਦੇਸ਼ ਕਲਿਕ ਬਿਊਰੋ :
ਦੇਸ਼ ਦੀਆਂ ਮੁੱਖ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ(ਆਪ),ਕਾਂਗਰਸ,ਤ੍ਰਿਣਮੂਲ ਕਾਂਗਰਸ (ਟੀਐਮਸੀ),CPI ਅਤੇ CPM ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨਗੀਆਂ ।ਲੋਕ ਸਭਾ ਵਿੱਚ ਟੀਐਮਸੀ ਨੇਤਾ ਸੁਦੀਪ ਬੰਧੋਪਾਧਿਆਏ ਨੇ ਇਹ ਜਾਣਕਾਰੀ ਦਿੱਤੀ। 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ।ਟੀਐਮਸੀ ਸੰਸਦ ਮੈਂਬਰ ਸੌਗਾਤਾ ਰਾਏ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦੁਆਰਾ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਵਿਰੁੱਧ ਹਾਂ। ਦੂਜੇ ਪਾਸੇ ਕਾਂਗਰਸੀ ਸੂਤਰਾਂ ਨੇ ਦੱਸਿਆ ਹੈ ਕਿ ਕਾਂਗਰਸ ਵੀ 28 ਮਈ ਨੂੰ ਹੋਣ ਵਾਲੇ ਨਵੇਂ ਸੰਸਦ ਭਵਨ ਦੇ ਉਦਘਾਟਨੀ ਪ੍ਰੋਗਰਾਮ ਦਾ ਬਾਈਕਾਟ ਕਰ ਸਕਦੀ ਹੈ। 'ਆਪ' ਨੇ ਕਿਹਾ ਕਿ ਉਦਘਾਟਨ ਲਈ ਰਾਸ਼ਟਰਪਤੀ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਅਸੀਂ ਇਸਦਾ ਵਿਰੋਧ ਕਰਦੇ ਹਾਂ।ਸੀਪੀਆਈ ਆਗੂ ਡੀ ਰਾਜਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਵੇਗੀ। ਸੀਪੀਆਈ (ਐਮ) ਨੇ ਵੀ ਸਮਾਗਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।