Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿੱਖਿਆ/ਤਕਨਾਲੋਜੀ

More News

ਬਾਰਵੀਂ ਦੀ ਪ੍ਰੀਖਿਆ ’ਚ ਜ਼ਿਲ੍ਹੇ ’ਚੋਂ ਪਹਿਲਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ

Updated on Thursday, May 25, 2023 17:14 PM IST

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਯਤਨਾਂ ਨੂੰ ਸਫ਼ਲਤਾ ਮਿਲਣੀ ਸ਼ੁਰੂ: ਵਰਜੀਤ ਵਾਲੀਆ 
 
ਕਾਰਜਕਾਰੀ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ 
 
ਦਲਜੀਤ ਕੌਰ 
 
ਸੰਗਰੂਰ, 25 ਮਈ, 2023: ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਦੋ ਵਿਦਿਆਰਥਣਾਂ ਸਿਮਰਜੀਤ ਕੌਰ ਅਤੇ ਅੰਜਲੀ ਰਾਣੀ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚੋਂ ਕ੍ਰਮਵਾਰ ਪਹਿਲਾ ਤੇ ਤੀਜਾ ਸਥਾਨ ਹਾਸਲ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਵਿਦਿਆਰਥਣਾਂ ਨੂੰ ਅੱਜ ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਮੈਰਿਟ ਸਰਟੀਫਿਕੇਟ ਪ੍ਰਦਾਨ ਕਰਕੇ ਵਿਸ਼ੇਸ ਤੌਰ ਤੇ ਹੌਂਸਲਾ ਅਫਜਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਣਯੋਗ ਪ੍ਰਾਪਤੀਆਂ ਦਰਜ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਜਾ ਰਿਹਾ ਹੈ। ਵਰਜੀਤ ਵਾਲੀਆ ਨੇ ਦੋਵਾਂ ਵਿਦਿਆਰਥਣਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਭੇਟ ਕੀਤੀ।
 
 
ਇਸ ਮੌਕੇ ਵਰਜੀਤ ਵਾਲੀਆ ਨੇ ਸਿਮਰਜੀਤ ਕੌਰ ਅਤੇ ਅੰਜਲੀ ਰਾਣੀ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਮਿਹਨਤ ਅਤੇ ਲਗਨ ਨਾਲ ਹੋਰ ਵੀ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੁਨਹਿਰੇ ਭਵਿੱਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਜ਼ਰੂਰਤ ਹੁੰਦੀ ਹੈ ਅਤੇ ਵਿਦਿਅਕ ਖੇਤਰ ਦੀਆਂ ਇਹ ਸ਼ਾਨਦਾਰ ਮੱਲਾਂ ਚੰਗੇਰੇ ਭਵਿੱਖ ਦੇ ਨਿਰਮਾਣ ਵਿੱਚ ਸਹਾਇਕ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਹੁਨਰ ਅਨੁਸਾਰ ਸਮਝਦਾਰੀ ਨਾਲ ਕੀਤੀ ਗਈ ਚੋਣ ਬੁਲੰਦੀਆਂ ਛੂਹਣ ਦੇ ਸਮਰੱਥ ਬਣਾਉਂਦੀ ਹੈ ਅਤੇ ਹਰ ਵਿਦਿਆਰਥੀ ਨੂੰ ਆਪਣੇ ਜੀਵਨ ਉਦੇਸ਼ ਦੀ ਚੋਣ ਕਰਕੇ ਮਿਹਨਤ ਨਾਲ ਉਸ ਉਦੇਸ਼ ਦੀ ਪ੍ਰਾਪਤੀ ਲਈ ਜੁਟ ਜਾਣਾ ਚਾਹੀਦਾ ਹੈ।
 
ਜ਼ਿਕਰਯੋਗ ਹੈ ਕਿ ਸਿਮਰਜੀਤ ਕੌਰ ਸ਼ਹੀਦ ਸ. ਭਲਵਾਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਹੈ ਜਦਕਿ ਅੰਜਲੀ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਦੀ ਵਿਦਿਆਰਥਣ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ, ਸਕੂਲ ਮੁਖੀ ਪ੍ਰਿੰਸੀਪਲ ਕਰਮਜੀਤ ਕੌਰ ਤੇ ਹਰਬੰਸ ਸਿੰਘ ਹਰੀਕਾ ਸਮੇਤ ਹੋਰ ਅਧਿਆਪਕ ਤੇ ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

: ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

X