ਨਵੀਂ ਦਿੱਲੀ,26 ਮਈ,ਦੇਸ਼ ਕਲਿਕ ਬਿਊਰੋ:
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ 6 ਹਫ਼ਤਿਆਂ ਲਈ ਜ਼ਮਾਨਤ ਦੇ ਦਿੱਤੀ ਹੈ। 11 ਜੁਲਾਈ ਤੱਕ ਉਸ ਨੂੰ ਅਦਾਲਤ ਤੋਂ ਅੰਤਰਿਮ ਰਾਹਤ ਮਿਲੀ ਹੈ। 10 ਜੂਨ ਨੂੰ ਉਨ੍ਹਾਂ ਨੂੰ ਦੁਬਾਰਾ ਅਦਾਲਤ 'ਚ ਪੇਸ਼ ਹੋਣਾ ਹੋਵੇਗਾ।ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਜੈਨ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸ ਦੌਰਾਨ ਉਹ ਦਿੱਲੀ ਤੋਂ ਬਾਹਰ ਨਹੀਂ ਜਾਣਗੇ।ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਸਤੇਂਦਰ ਜੈਨ ਨੂੰ ਨਿੱਜੀ ਹਸਪਤਾਲ 'ਚ ਇਲਾਜ ਕਰਵਾਉਣ ਦੀ ਇਜਾਜ਼ਤ ਦਿੰਦੇ ਹਾਂ। ਜੈਨ ਕਿਸੇ ਗਵਾਹ ਨੂੰ ਪ੍ਰਭਾਵਿਤ ਨਹੀਂ ਕਰੇਗਾ। ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦਿੱਲੀ ਤੋਂ ਬਾਹਰ ਨਹੀਂ ਜਾਵੇਗਾ। ਜ਼ਮਾਨਤ ਦੌਰਾਨ ਜੋ ਵੀ ਇਲਾਜ ਕੀਤਾ ਜਾ ਰਿਹਾ ਹੈ, ਉਸ ਦੇ ਦਸਤਾਵੇਜ਼ ਅਦਾਲਤ ਵਿਚ ਪੇਸ਼ ਕੀਤੇ ਜਾਣ।