ਮੋਰਿੰਡਾ 26 ਮਈ ( ਭਟੋਆ )
ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ.ਗੋਬਿੰਦ ਟੰਡਨ ਐਸ.ਐਮ.ਓ ਚਮਕੌਰ ਸਾਹਿਬ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਹੈਲਥ ਤੇ ਵੈਲਨੈਸ ਸੈਂਟਰ ਕਾਈਨੌਰ, ਧਨੌਰੀ ਬਡਾਲੀ, ਓਇੰਦ,ਢੰਗਰਾਲੀ ਅਤੇ ਦੁੱਮਣਾ ਦੀ ਟੀਮ ਵੱਲੋਂ ਫਰਾਈਡੇਅ ਨੂੰ ਡਰਾਈਡੇਅ ਦੇ ਤੌਰ ਤੇ ਮਨਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲਖਵਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਦੱਸਿਆ ਕਿ ਇਸ ਮੌਕੇ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਘਰਾਂ ਵਿੱਚ ਜਾ ਕੇ ਕੂਲਰਾਂ ਦਾ ਪਾਣੀ ਬਾਹਰ ਕੱਢ ਕੇ ਕੂਲਰ ਸੁਕਾਏ ਗਏ।ਇਸ ਮੌਕੇ ਤੇ ਬੇਅਤ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਫਰਾਈਡੇਅ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ।ਉਨਾਂ ਕਿਹਾ ਮਲੇਰੀਆ ਤੇ ਡੇਂਗੂ ਦੀ ਬਿਮਾਰੀ ਵਾਲਾ ਮੱਛਰ ਸਾਫ ਪਾਣੀ ਅਤੇ ਖੜੇ ਪਾਣੀ ਵਿੱਚ ਜਿਆਦਾ ਫੈਲਦਾ ਹੈ। ਉਨ੍ਹਾਂ ਦੱਸਿਆ ਕਿ
ਡੇਂਗੂ ਦੇ ਲੱਛਣ ਤੇਜ਼ ਬੁਖਾਰ,ਸਿਰ ਦਰਦ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ,ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ,ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ,ਥਕਾਵਟ ਮਹਿਸੂਸ ਹੋਣਾ,ਚਮੜੀ ਤੇ ਦਾਣੇ ਅਤੇ ਹਾਲਤ ਖਰਾਬ ਹੋਣਾ,ਨੱਕ ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਹਨ।
ਸਿਹਤ ਕਾਮਿਆਂ ਨੇ ਦੱਸਿਆ ਕਿ ਇਸੇ ਤਰਾਂ ਮਲੇਰੀਆ ਬੁਖਾਰ ਐਨਾਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ,ਇਸ ਲਈ ਪਾਣੀ ਕਿਸੇ ਵੀ ਥਾਂ ਤੇ ਇੱਕਠਾ ਨਾ ਹੋਣ ਦਿੱਤਾ ਜਾਵੇ।ਇਸ ਮੌਕੇ ਤੇ ਲਖਵਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਮਲੇਰੀਆ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮਲੇਰੀਆ ਠੰਡ ਅਤੇ ਕਾਂਬੇ ਨਾਲ ਤੇਜ ਬੁਖਾਰ ਚੜ੍ਹਦਾ ਹੈ। ਮਲੇਰੀਆ ਦੇ ਲੱਛਣਾ ਵਿੱਚ ਉਲਟੀਆਂ ਆਉਣਾ ਅਤੇ ਤੇਜ ਸਿਰ ਦਰਦ ਹੋਣਾ,ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜੌਰੀ ਮਹਿਸੂਸ ਹੋਣਾ ਅਤੇ ਸ਼ਰੀਰ ਦਾ ਪਸੀਨੋ ਪਸੀਨੀ ਹੋਣਾ ਆਦਿ ਸ਼ਾਮਿਲ ਹੁੰਦਾ ਹੈ।ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦਫ਼ਤਰਾਂ ਦੇ ਆਲੇ-ਦੁਆਲੇ ਸਫਾਈ ਰੱਖਣ ਅਤੇ ਗਮਲਿਆਂ,ਵਾਧੂ ਪਏ ਭਾਂਡਿਆਂ,ਖਾਲੀ ਬੋਤਲਾਂ,ਖਰਾਬ ਟਾਇਰਾਂ,ਬੋਤਲਾਂ ਅਤੇ ਪਲਾਸਟਿਕ ਦੇ ਟੁੱਟੇ ਭਜੇ ਸਮਾਨ ਵਿੱਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ।ਇਸ ਮੌਕੇ ਤੇ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਬੁਖਾਰ ਵਾਲੇ ਮਰੀਜ਼ਾਂ ਦੇ ਖੂਨ ਦੀਆਂ ਸਲਾਈਡਾਂ ਵੀ ਬਣਾਈਆਂ ਗਈਆਂ। ਇਸ ਮੌਕੇ ਤੇ ਬੇਅਤ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਗੁਰਦੀਪ ਸਿੰਘ, ਲਖਵਿੰਦਰ ਸਿੰਘ,ਗੁਰਪੀ੍ਤ ਸਿੰਘ , ਗੁਰਿੰਦਰ ਸਿੰਘ ਅਤੇ ਪਤਵੰਤੇ ਸਜੱਣ ਹਾਜਰ ਸਨ।