ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀ ਨਹੀਂ ਹੋਣਗੇ ਸ਼ਾਮਲ
ਨਵੀਂ ਦਿੱਲੀ,27 ਮਈ,ਦੇਸ਼ ਕਲਿਕ ਬਿਊਰੋ:
ਨੀਤੀ ਆਯੋਗ ਦੀ 8ਵੀਂ ਮੀਟਿੰਗ ਅੱਜ ਨਵੀਂ ਦਿੱਲੀ ਵਿੱਚ ਹੋਣ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਵਰਨਿੰਗ ਕੌਂਸਲ ਦੀ 8ਵੀਂ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਬੈਠਕ 'ਚ ਸਿਹਤ, ਹੁਨਰ ਵਿਕਾਸ, ਮਹਿਲਾ ਸਸ਼ਕਤੀਕਰਨ ਵਰਗੇ ਮੁੱਦਿਆਂ 'ਤੇ ਧਿਆਨ ਦਿੱਤਾ ਜਾਵੇਗਾ। ਮੀਟਿੰਗ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨੂੰ ਬੁਲਾਇਆ ਗਿਆ ਹੈ।ਚਾਰ ਰਾਜਾਂ ਦੇ ਮੁੱਖ ਮੰਤਰੀਆਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (ਕੇਸੀਆਰ), ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ,ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।