ਮੋਰਿੰਡਾ, 29 ਮਈ ( ਭਟੋਆ)
ਰਿਆਤ ਬਾਹਰਾ-ਕੌਰਡੀਆ ਗਰੁੱਪ ਆਫ ਕਾਲਜਸ ਉੱਚਾ ਪਿੰਡ ਸੰਘੋਲ ਵਲੋਂ ਅਲੂਮਨੀ ਮੀਟ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਅਲੂਮਨੀ ਮੀਟ ਦਾ ਮੁੱਖ ਉਦੇਸ਼ ਸਾਬਕਾ ਵਿਦਿਆਰਥੀਆਂ ਨਾਲ ਮੁੜ ਤੋਂ ਜੁੜਨਾ ਅਤੇ ਉਹਨਾਂ ਦੀਆਂ ਸਫਲਤਾਵਾਂ ਤੇ ਪ੍ਰਾਪਤੀਆਂ ਦਾ ਜਸ਼ਨ ਮਨਾਉਣਾ ਹੈ। ਉਹਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਪੁਰਾਣੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਡਾ. ਹਰਜਿੰਦਰ ਸਿੰਘ ਨੇ ਅਲੂਮਨੀ ਮੈਂਬਰਾਂ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਹਨਾਂ ਨਾਲ ਆਪਣੇ ਤਜਰਬਿਆਂ ਨੂੰ ਸਾਂਝਾ ਕੀਤਾ। ਅਲੂਮਨੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜ਼ੋਰਾਵਰ ਸਿੰਘ ਨੇ ਆਪਣੇ ਕਰੀਅਰ ਵਿੱਚ ਅਧਿਆਪਕਾਂ ਦੀ ਭੂਮਿਕਾ ਦਾ ਸ਼ਲਾਘਾ ਕੀਤੀ। ਅਲੂਮਨੀ ਮੀਟ ਦੌਰਾਨ ਸਾਬਕਾ ਵਿਦਿਆਰਥੀਆਂ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਉਚੇਰੀ ਸਿੱਖਿਆ ਤੇ ਕੈਰੀਅਰ ਸਬੰਧੀ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਤੇਜਿੰਦਰ ਕੌਰ ਐੱਚ.ਓ.ਡੀ. ਕੌਰਡੀਆ ਕਾਲਜ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਅਧਿਕਾਰੀ ਅਤੇ ਹੋਰ ਸੀਨੀਅਰ ਮੈਂਬਰ ਵੀ ਹਾਜ਼ਰ ਸਨ।