ਨਵੀਂ ਦਿੱਲੀ,30 ਮਈ,ਦੇਸ਼ ਕਲਿਕ ਬਿਊਰੋ:
ਦਿੱਲੀ ਹਾਈਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਸੀ.ਬੀ.ਆਈ. ਕੇਸ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਬੈਂਚ ਨੇ ਕਿਹਾ ਕਿ ਸਿਸੋਦੀਆ 'ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ। ਉਹ ਤਾਕਤਵਰ ਵਿਅਕਤੀ ਹੈ, ਜੇਕਰ ਉਸ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਗਵਾਹਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।ਹਾਲਾਂਕਿ ਮਨੀਸ਼ ਸਿਸੋਦੀਆ ਦੇ ਵਕੀਲ ਨੇ ਕਿਹਾ ਹੈ ਕਿ ਉਹ ਦਿੱਲੀ ਹਾਈ ਕੋਰਟ ਦੇ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।ਜਸਟਿਸ ਦਿਨੇਸ਼ ਸ਼ਰਮਾ ਨੇ ਕਿਹਾ ਕਿ ਸਿਸੋਦੀਆ 'ਤੇ ਦੋਸ਼ ਹੈ ਕਿ ਸ਼ਰਾਬ ਨੀਤੀ ਦੱਖਣੀ ਸਮੂਹ ਦੇ ਇਸ਼ਾਰੇ 'ਤੇ ਉਸ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣ ਦੇ ਇਰਾਦੇ ਨਾਲ ਬਣਾਈ ਗਈ ਸੀ। ਸੀ। ਇਹ ਬਹੁਤ ਗੰਭੀਰ ਮਾਮਲਾ ਹੈ। ਸਿਸੋਦੀਆ ਵੱਲੋਂ ਅਜਿਹਾ ਵਿਵਹਾਰ ਘੋਰ ਦੁਰਵਿਹਾਰ ਦੇ ਬਰਾਬਰ ਹੈ, ਕਿਉਂਕਿ ਉਹ ਇੱਕ ਜਨਤਕ ਸੇਵਕ ਸੀ ਅਤੇ ਉੱਚ ਅਹੁਦੇ 'ਤੇ ਸੀ।