10 ਕਿਲੋ IED, AK-47 ਤੇ ਭਾਰੀ ਮਾਤਰਾ ‘ਚ ਹਥਿਆਰ ਅਤੇ ਡਰੱਗਜ ਬਰਾਮਦ
ਸ਼੍ਰੀਨਗਰ,31 ਮਈ,ਦੇਸ਼ ਕਲਿਕ ਬਿਊਰੋ:
ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਕਰਮਾਰਹਾ ਸੈਕਟਰ 'ਚ LOC ਨੇੜੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿੰਨੋਂ 30 ਮਈ ਦੀ ਰਾਤ ਨੂੰ ਖਰਾਬ ਮੌਸਮ ਅਤੇ ਮੀਂਹ ਦਾ ਫਾਇਦਾ ਉਠਾ ਕੇ ਭਾਰਤੀ ਸਰਹੱਦ 'ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਫੌਜ ਦੇ ਜਵਾਨਾਂ ਨੇ ਕੰਡਿਆਲੀ ਤਾਰ ਪਾਰ ਕਰ ਰਹੇ ਤਿੰਨ ਅੱਤਵਾਦੀਆਂ 'ਤੇ ਗੋਲੀਬਾਰੀ ਕੀਤੀ।ਫੌਜ ਨੇ ਉਨ੍ਹਾਂ ਕੋਲੋਂ 10 ਕਿਲੋ ਆਈਈਡੀ, ਏਕੇ-47 ਅਤੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਗੋਲੀਬਾਰੀ ਵਿੱਚ ਜ਼ਖਮੀ ਹੋਏ ਇੱਕ ਅੱਤਵਾਦੀ ਦਾ ਪੁੰਛ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ।ਪੁੰਛ ਦੇ ਗੁਲਪੁਰ ਇਲਾਕੇ ਦੇ ਕਰਮਾਰਾ ਪਿੰਡ ਵਿੱਚ ਕੰਟਰੋਲ ਰੇਖਾ ਦੇ ਨਾਲ ਫੌਜ ਵੱਲੋਂ ਸ਼ੱਕੀ ਹਰਕਤ ਦੇਖੀ ਗਈ। ਇਸ ਤੋਂ ਬਾਅਦ ਸ਼ਾਮ ਕਰੀਬ 4 ਵਜੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਫੌਜ ਦੀ ਕਾਰਵਾਈ ਨੂੰ ਦੇਖ ਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਵਾਬੀ ਗੋਲੀਬਾਰੀ 'ਚ ਇਕ ਘੁਸਪੈਠੀਏ ਦੀ ਲੱਤ 'ਚ ਗੋਲੀ ਲੱਗ ਗਈ। ਗੋਲੀਬਾਰੀ 'ਚ ਫੌਜ ਦਾ ਇਕ ਜਵਾਨ ਵੀ ਜ਼ਖਮੀ ਹੋਇਆ ਹੈ।