ਮੋਰਿੰਡਾ, 3 ਜੂਨ ( ਭਟੋਆ)
ਸਰਕਾਰੀ ਹਾਈ ਸਕੂਲ ਚਤਾਮਲੀ ਵਿਖੇ ਦਸਵੀਂ ਜਮਾਤ ਵਿੱਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਚਨਾਲੋਂ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਚਤਾਮਲੀ ਵਿੱਚ ਅਧਿਆਪਨ ਸੇਵਾਵਾਂ ਨਿਭਾਉਣ ਵਾਲੇ ਸਵ. ਮਨਜੀਤ ਕੌਰ ਦੀ ਯਾਦ ਵਿੱਚ ਉਹਨਾਂ ਦੇ ਪਰਿਵਾਰ ਵਲੋਂ ਹਰ ਸਾਲ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। ਇਸ ਵਾਰ ਵੀ ਉਹਨਾਂ ਦੇ ਭਰਾ ਕਰਨਲ ਗੁਰਦੀਪ ਸਿੰਘ ਅਤੇ ਪਰਮਜੀਤ ਸਿੰਘ ਵਲੋਂ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ 31 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਉਹਨਾਂ ਦੱਸਿਆ ਕਿ ਪੜਾਈ ਵਿੱਚ ਇਸੇ ਤਰ੍ਹਾਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਉਤਸ਼ਾਹਿਤ ਕਰਨ ਲਈ ਉਪਰਾਲੇ ਜਾਰੀ ਰਹਿਣਗੇ। ਬਲਾਕ ਮੈਂਟਰ ਜਸਬੀਰ ਸਿੰਘ ਸ਼ਾਂਤਪੁਰੀ, ਸਰਕਾਰੀ ਸਕੂਲ ਚਤਾਮਲੀ ਅਤੇ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਦੇ ਸਮੂਹ ਸਟਾਫ ਨੇ ਸਵ. ਅਧਿਆਪਕਾ ਮਨਜੀਤ ਕੌਰ ਦੇ ਪਰਿਵਾਰ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈੱਡ ਅਧਿਆਪਕਾ ਹਰਮੀਤ ਕੌਰ, ਅਮਨਦੀਪ ਕੌਰ, ਪਰਮਜੀਤ ਰੰਗੀ, ਅਮਨਦੀਪ ਸਿੰਘ, ਹਰਪ੍ਰੀਤ ਕੌਰ, ਸਤਿੰਦਰ ਕੌਰ, ਹਰਪ੍ਰੀਤ ਕੌਰ ਵਿਗਿਆਨ ਅਧਿਆਪਕਾ, ਵਿਨੋਦ ਕੁਮਾਰੀ, ਸੁਖਵੀਰ ਕੌਰ, ਮਹਿੰਦਰ ਕੌਰ, ਪ੍ਰੀਤੀ, ਮਨੂੰ ਸੁਖਵੰਤ ਸਿੰਘ ਆਦਿ ਮੌਜੂਦ ਸਨ।