ਮੋਹਾਲੀ: 6 ਜੂਨ, ਜਸਵੀਰ ਸਿੰਘ ਗੋਸਲ
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ ਲੜਕੇ ਵਿਖੇ ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈੰਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਕੱਲ੍ਹ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ| ਇਸ ਮੌਕੇ ਤੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਅਤੇ ਸ਼ੁੱਧ ਪਾਣੀ ਤੇ ਹਵਾ ਪ੍ਰਤੀ ਜਾਗਰੂਕ ਕੀਤਾ ਗਿਆ| ਇਸ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਿੰਘ. ਮਲਕੀਤ ਸਿੰਘ ਨੇ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਵਾਤਾਵਰਨ ਦੀ ਸੰਭਾਲ ਬਹੁਤ ਜ਼ਰੂਰੀ ਹੈ| ਲੈਕਚਰਾਰ ਰਣਬੀਰ ਸਿੰਘ ਨੇ ਕਿਹਾ ਕਿ ਵਾਤਾਵਰਨ ਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਤੇ ਲੱਗੇ ਹੋਏ ਰੁੱਖਾਂ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ| ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਵੰਦਨਾ ਨੇ ਕਿਹਾ ਕਿ ਵਾਤਾਵਰਨ ਸਾਡੇ ਲਈ ਬਹੁਤ ਜ਼ਰੂਰੀ ਹੈ ਇਸ ਲਈ ਪੋਲੀਥੀਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਪਾਣੀ ਦੀ ਉਚਿਤ ਵਰਤੋਂ ਕਰਨੀ ਚਾਹੀਦੀ ਹੈ| ਵਿਦਿਆਰਥੀਆਂ ਨੇ ਵਾਤਾਵਰਨ ਸੰਭਾਲ ਦੀ ਸਹੁੰ ਚੁੱਕੀ ਅਤੇ ਵਾਤਾਵਰਨ ਸੰਭਾਲ ਨਾਲ਼ ਸੰਬੰਧਿਤ ਭਾਸ਼ਣ, ਪੈਂਟਿੰਗ, ਚਾਰਟ ਮੇਕਿੰਗ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਰੁੱਖ ਲਗਾਏ | ਇਸ ਮੌਕੇ ਤੇ ਪਤਵੰਤੇ ਸੱਜਣ, ਵਿਦਿਆਰਥੀ ਤੇ ਸਟਾਫ ਹਾਜਰ ਸਨ |