ਵਿਧਾਇਕ ਵੱਲੋਂ ਮੋਹਾਲੀ ਦੇ ਸਰਵਪੱਖੀ ਵਿਕਾਸ 'ਚ ਲੋਕਾਂ ਨੂੰ ਵਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ
ਮੋਹਾਲੀ, 06 ਜੂਨ, ਦੇਸ਼ ਕਲਿੱਕ ਬਿਓਰੋ:
ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. ਕੁਲਵੰਤ ਸਿੰਘ ਨੇ ਦਰਸ਼ਨ ਵਿਹਾਰ ਸੋਸਾਇਟੀ, ਸੈਕਟਰ-68 ਵਿੱਚ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਕੁਝ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ ਗਿਆ ਅਤੇ ਬਾਕੀ ਸਮੱਸਿਆਵਾਂ ਦਾ ਜਲਦੀ ਹੱਲ ਕੱਢਣ ਦਾ ਭਰੋਸਾ ਦਿੱਤਾ |
ਇਸ ਮੌਕੇ ਸ. ਕੁਲਵੰਤ ਸਿੰਘ ਨੇ ਸੋਸਾਇਟੀ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਹਰ ਸਮੇਂ ਉਨ੍ਹਾਂ ਨਾਲ ਖੜ੍ਹੇ ਹਨ ਅਤੇ ਖੜ੍ਹੇ ਰਹਿਣਗੇ । ਉਨ੍ਹਾਂ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਸਾਡਾ ਮੁੱਖ ਟੀਚਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਇਥੋਂ ਦਾ ਵਿਕਾਸ ਕਰਨ ਲਈ ਮਾਨ ਸਰਕਾਰ ਵੱਲੋਂ ਤੇਜ਼ੀ ਲਿਆਂਦੀ ਗਈ ਹੈ।
ਇਸਦੇ ਨਾਲ ਹੀ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਹਲਕੇ ਦੇ ਸਰਵਪੱਖੀ ਵਿਕਾਸ ਵਿੱਚ ਲੋਕਾਂ ਨੂੰ ਵਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨਾਂ ਨੇ ਲੋਕਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜਾਂ ’ਤੇ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਤਰੁੱਟੀ ਨਾ ਰਹੇ ਅਤੇ ਵਿਕਾਸ ਸਬੰਧੀ ਸਾਰੇ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ।
ਵਿਧਾਇਕ ਨੇ ਕਿਹਾ ਇਸ ਨਾਲ ਸੂਬੇ ਦੇ ਲੋਕਾਂ ਅਤੇ ਸਰਕਾਰ ਵਿੱਚ ਤਾਲਮੇਲ ਬਣਿਆ ਰਹਿੰਦਾ ਅਤੇ ਲੋਕਾਂ ਨਾਲ ਮਿਲ ਕੇ ਕੰਮ ਕਰੀਏ ਤਾਂ ਸੂਬੇ ਦਾ ਵਿਕਾਸ ਤੇਜੀ ਨਾਲ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਸੂਬੇ ਦੇ ਹਰ ਵਰਗ ਦੇ ਵਿਕਾਸ ਦੇ ਅਧਾਰ ‘ਤੇ ਵੋਟਾਂ ਮੰਗੀਆਂ ਸਨ, ਪੰਜਾਬੀਆਂ ਨੇ ਵੀ ਪੂਰਾ ਸਾਥ ਵੀ ਦਿੱਤਾ | ਮਾਨ ਸਰਕਾਰ ਸੂਬੇ ਦੇ ਲੋਕਾਂ ਦਾ ਇਹ ਵਿਸ਼ਵਾਸ ਬਣਾ ਕੇ ਰੱਖੇਗੀ |
ਇਸਤੋਂ ਪਹਿਲਾਂ ਵੀ ਵਿਧਾਇਕ ਕੁਲਵੰਤ ਸਿੰਘ ਮੋਹਾਲੀ ਹਲਕੇ ਦੇ ਪਿੰਡਾਂ, ਸੋਸਾਇਟੀਆਂ ਅਤੇ ਪਾਰਕ 'ਚ ਆਮ ਲੋਕਾਂ ਵਿੱਚ ਜਾ ਕੇ ਸਮੱਸਿਆਵਾਂ ਸੁਣਦੇ ਹਨ | ਇਸੇ ਤਹਿਤ ਸ. ਕੁਲਵੰਤ ਸਿੰਘ ਸਮੇਂ-ਸਮੇਂ 'ਤੇ ਖ਼ੁਦ ਲੋਕਾਂ 'ਚ ਜਾ ਕੇ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ ਅਤੇ ਲੋਕਾਂ ਤੋਂ ਹਲਕੇ ਦੇ ਵਿਕਾਸ ਲਈ ਸੁਝਾਅ ਵੀ ਲੈ ਜਾ ਰਹੇ ਹਨ |
ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤਾਂ ਦਿੱਤੀਆਂ ਹਨ | ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਹਲਕਿਆਂ ਦਾ ਵਿਕਾਸ ਪੱਖੋਂ ਕਾਇਆ-ਕਲਪ ਕਰਨ ਦੇ ਟੀਚੇ ਤਹਿਤ ਵੱਡੇ ਪੱਧਰ ‘ਤੇ ਗ੍ਰਾਂਟਾ ਜਾਰੀ ਕੀਤੀਆਂ ਗਈਆਂ ਹਨ |
ਇਸ ਦੌਰਾਨ ਰਿਟਾਇਰ ਕਰਨਲ ਐੱਸ.ਐੱਲ ਸ਼ਰਮਾ, ਜਸਬੀਰ ਕੌਰ ਅਤਲੀ, ਰਿਟਾਇਰ ਕਰਨਲ ਐੱਮ.ਕੇ ਭਾਰਦਵਾਜ (ਪ੍ਰਧਾਨ), ਰਿਟਾਇਰ ਕਰਨਲ ਮੋਹਨਜੀਤ ਕੌਰ, ਰਿਟਾਇਰ ਕਰਨਲ ਜਸਬੀਰ ਸਿੰਘ (ਵਾਈਸ ਪ੍ਰਧਾਨ), ਲਖਵਿੰਦਰ ਸਿੰਘ, ਆਰ.ਐੱਸ. ਬੇਵਲੀ, ਜਸਪਾਲ ਸਿੰਘ ਆਦਿ ਹਾਜ਼ਰ ਰਹੇ |