CM ਭਗਵੰਤ ਮਾਨ, ਯੂਪੀ ਦੇ MP ਸੰਜੇ ਸਿੰਘ, ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਮਰਲੇਨਾ ਸਿੰਘ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਰਹਿਣਗੇ
ਨਵੀਂ ਦਿੱਲੀ,7 ਜੂਨ,ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਅਧਿਕਾਰਾਂ ਨਾਲ ਸਬੰਧਤ ਕੇਂਦਰ ਸਰਕਾਰ ਦੇ ਬਿੱਲ ਨੂੰ ਰਾਜ ਸਭਾ ਵਿੱਚ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਲਈ ਕੇਜਰੀਵਾਲ ਗੈਰ-ਭਾਜਪਾ ਪਾਰਟੀਆਂ ਦੇ ਨੇਤਾਵਾਂ ਨੂੰ ਮਿਲ ਕੇ ਉਨ੍ਹਾਂ ਦਾ ਸਮਰਥਨ ਮੰਗ ਰਹੇ ਹਨ। ਇਸੇ ਕੜੀ 'ਚ ਕੇਜਰੀਵਾਲ ਅੱਜ ਬੁੱਧਵਾਰ ਨੂੰ ਲਖਨਊ ਜਾਣਗੇ ਅਤੇ ਸਪਾ ਪ੍ਰਧਾਨ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕਰਨਗੇ।ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਯੂਪੀ ਦੇ ਸੰਸਦ ਮੈਂਬਰ ਸੰਜੇ ਸਿੰਘ, ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਮਰਲੇਨਾ ਸਿੰਘ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਰਹਿਣਗੇ।ਸੂਤਰਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਸਾਰੇ ਨੇਤਾ ਦੁਪਹਿਰ 2.30 ਵਜੇ ਹਵਾਈ ਅੱਡੇ 'ਤੇ ਪਹੁੰਚਣਗੇ। ਉਥੋਂ ਉਹ ਸਿੱਧੇ ਸਪਾ ਦਫ਼ਤਰ ਪਹੁੰਚਣਗੇ ਅਤੇ ਸਪਾ ਪ੍ਰਧਾਨ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਦੋਵੇਂ ਨੇਤਾ ਸਾਂਝੇ ਤੌਰ 'ਤੇ ਮੀਡੀਆ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਕੇਜਰੀਵਾਲ ਉਥੋਂ ਦਿੱਲੀ ਜਾਣਗੇ।ਦੱਸ ਦੇਈਏ ਕਿ ਮੁੱਖ ਮੰਤਰੀ ਕੇਜਰੀਵਾਲ ਰਾਜਧਾਨੀ ਦਿੱਲੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਦੇ ਅਧਿਕਾਰ ਨੂੰ ਲੈ ਕੇ ਕੇਂਦਰ ਦੇ ਆਰਡੀਨੈਂਸ ਵਿਰੁੱਧ ਵਿਰੋਧੀ ਪਾਰਟੀ ਦੇ ਨੇਤਾਵਾਂ ਨਾਲ ਬੈਠਕ ਕਰਕੇ ਰਾਜ ਸਭਾ ਵਿੱਚ ਬਿੱਲ ਦਾ ਵਿਰੋਧ ਕਰਨ ਲਈ ਸਮਰਥਨ ਮੰਗ ਰਹੇ ਹਨ।