ਨਵੀਂ ਦਿੱਲੀ,7 ਜੂਨ,ਦੇਸ਼ ਕਲਿਕ ਬਿਊਰੋ:
ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਹਿਲਵਾਨ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਜਿਨਸੀ ਸ਼ੋਸ਼ਣ ਅਤੇ ਹਰ ਤਰ੍ਹਾਂ ਦੇ ਦੋਸ਼ਾਂ ਤੋਂ ਬਾਅਦ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਪਰ ਹੁਣ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਇਸ ਦੌਰਾਨ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਦੇਰ ਰਾਤ ਟਵੀਟ ਕੀਤਾ ਕਿ ਕੇਂਦਰ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ।ਉਨ੍ਹਾਂ ਕਿਹਾ ਕਿ ਮੈਂ ਇਕ ਵਾਰ ਫਿਰ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।ਇਸ ਤੋਂ ਪਹਿਲਾਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਗਵਾਲੀਅਰ 'ਚ ਕਿਹਾ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ। ਠਾਕੁਰ ਇੱਥੇ ਲਕਸ਼ਮੀਬਾਈ ਨੈਸ਼ਨਲ ਇੰਸਟੀਚਿਊਟ ਆਫ ਫਿਜ਼ੀਕਲ ਐਜੂਕੇਸ਼ਨ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਏ ਸਨ।