ਨਵੀਂ ਦਿੱਲੀ,8 ਜੂਨ,ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ 103 ਦਿਨਾਂ ਬਾਅਦ ਆਪਣੀ ਪਤਨੀ ਸੀਮਾ ਸਿਸੋਦੀਆ ਨਾਲ ਮੁਲਾਕਾਤ ਕੀਤੀ। ਸੀਮਾ ਮਲਟੀਪਲ ਸਕਲੇਰੋਸਿਸ ਨਾਂ ਦੀ ਬੀਮਾਰੀ ਨਾਲ ਜੂਝ ਰਹੀ ਹੈ। ਦਿੱਲੀ ਹਾਈ ਕੋਰਟ ਨੇ ਸਿਸੋਦੀਆ ਨੂੰ ਪਤਨੀ ਨੂੰ ਮਿਲਣ ਲਈ 7 ਘੰਟਿਆਂ ਲਈ ਜ਼ਮਾਨਤ ਦਿੱਤੀ ਸੀ।ਮੁਲਾਕਾਤ ਤੋਂ ਬਾਅਦ ਸੀਮਾ ਨੇ ਦੋਸ਼ ਲਾਇਆ ਕਿ 7 ਘੰਟੇ ਦੀ ਮੁਲਾਕਾਤ ਦੌਰਾਨ ਪੁਲੀਸ ਉਸ ਦੇ ਬੈੱਡਰੂਮ ਦੇ ਦਰਵਾਜ਼ੇ ’ਤੇ ਬੈਠੀ ਰਹੀ। ਪੁਲਿਸ ਲਗਾਤਾਰ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਸੀ ਅਤੇ ਉਨ੍ਹਾਂ ਦੀ ਹਰ ਗੱਲ ਸੁਣ ਰਹੀ ਸੀ। ਸੀਮਾ ਨੇ ਫੇਸਬੁੱਕ 'ਤੇ ਇਕ ਨੋਟ ਸ਼ੇਅਰ ਕਰਦੇ ਹੋਏ ਕਿਹਾ ਕਿ ਸ਼ਾਇਦ ਇਸੇ ਲਈ ਕਹਿੰਦੇ ਹਨ ਕਿ ਰਾਜਨੀਤੀ ਗੰਦੀ ਹੈ।ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ। ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।