ਲਖਨਊ,9 ਜੂਨ,ਦੇਸ਼ ਕਲਿਕ ਬਿਊਰੋ:
ਯੂਪੀ ਦੇ ਝਾਂਸੀ 'ਚ ਰਾਸ਼ਟਰੀ ਰਾਜਮਾਰਗ ਝਾਂਸੀ-ਕਾਨਪੁਰ (NH-27) 'ਤੇ ਥਾਣਾ ਪੁੰਛ ਦੇ ਮਡੋਰਾ ਖੁਰਦ ਨੇੜੇ ਅੱਜ ਸ਼ੁੱਕਰਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ। ਇੱਕ ਟਿਪਰ ਨੇ ਛੇ ਬੱਚਿਆਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਦੋ ਦੀ ਮੌਤ ਹੋ ਗਈ। ਜਦਕਿ ਚਾਰ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਥਾਣਾ ਪੁੰਛ ਦੇ ਮਡੋਰਾ ਖੁਰਦ ਨੇੜੇ ਅੱਜ ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਸੜਕ ਕਿਨਾਰੇ ਬੈਠੇ ਯੋਗਾ ਕਰ ਰਹੇ 6 ਬੱਚਿਆਂ ਨੂੰ ਟਿਪਰ ਨੇ ਕੁਚਲ ਦਿੱਤਾ। ਇਨ੍ਹਾਂ 'ਚੋਂ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਰ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਸਾਰਿਆਂ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੜਕ ਹਾਦਸੇ ਤੋਂ ਬਾਅਦ ਡਰਾਈਵਰ ਵਾਹਨ ਸਮੇਤ ਫਰਾਰ ਹੋ ਗਿਆ।ਸਾਰੇ ਜ਼ਖਮੀਆਂ ਨੂੰ ਮੈਡੀਕਲ ਕਾਲਜ ਭੇਜਿਆ ਗਿਆ ਹੈ। ਇੱਥੇ ਚਾਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਦਕਿ ਅਭੀ ਪੁੱਤਰ ਇੰਦਰ ਸਿੰਘ ਯਾਦਵ ਅਤੇ ਅਭਿਸ਼ੇਕ ਦੀ ਮੌਕੇ 'ਤੇ ਹੀ ਮੌਤ ਹੋ ਗਈ।