Hindi English Monday, 28 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸ਼ਾਹਿਤ

Updated on Friday, June 09, 2023 12:07 PM IST

ਫਾਜ਼ਿਲਕਾ 9 ਜੂਨ, ਦੇਸ਼ ਕਲਿੱਕ ਬਿਓਰੋ

ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿਚ ਸੀ ਐਚ ਸੀ ਡਬਵਾਲਾ ਕਲਾ ਦੇ ਅਧੀਨ ਪਿੰਡਾ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਅਤੇ ਟੈਸਟ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਚੌਹਾਨ  ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਅਤੇ 23 ਤਾਰੀਖ  ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ ਮੈਡੀਕਲ ਅਫ਼ਸਰ ਡਾਕਟਰ ਸ਼ਾਇਨਾ ਕਟਾਰੀਆ , ਬਲਾਕ ਐਜ਼ੂਕੇਟਰ ਦਿਵੇਸ਼ ਕੁਮਾਰ ਅਤੇ ਐਲ ਟੀ ਪ੍ਰਭਦੀਪ ਵਲੋ ਗਰਭਵਤੀ ਔਰਤਾਂ ਅਤੇ ਆਸ਼ਾ ਵਰਕਰ ਨੂੰ ਖੁਰਾਕ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਗਰਭ ਅਵਸਥਾ ਦੌਰਾਨ ਖੁਰਾਕ ਦਾ ਖਾਸ ਮਹਤਵ ਹੁੰਦਾ ਹੈ ਜਿਸ ਨਾਲ ਬੱਚੇ ਦਾ ਵਿਕਾਸ ਜੁੜਿਆ ਹੁੰਦਾ ਹੈ।

ਇਸ ਮੌਕੇ ਦਿਵਸ਼ ਕੁਮਾਰ  ਬਲਾਕ ਐਕਸ਼ਟੇਸ਼ਨ ਐਜੂਕੇਟਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ।

ਫਾਜ਼ਿਲਕਾ 9 ਜੂਨ

ਵੀਡੀਓ

ਹੋਰ
Have something to say? Post your comment
X