29 ਜੂਨ ਨੂੰ ਕੀਤੀ ਜਾਵੇਗੀ ਲੋਕ ਚੇਤਨਾ ਕਨਵੈਨਸ਼ਨ
ਚੰਡੀਗੜ੍ਹ: 9 ਜੂਨ, ਦੇਸ਼ ਕਲਿੱਕ ਬਿਓਰੋ
ਅੱਜ ਪ੍ਰੋਫੈਸਰ ਜਗਮੋਹਨ ਸਿੰਘ ਪ੍ਰਧਾਨ ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਹੇਠ 50 ਦੇ ਕਰੀਬ ਜਨਤਕ ਜਮਹੂਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਉੱਘੇ ਕਵੀ ਸੁਰਜੀਤ ਪਾਤਰ, ਪ੍ਰੋ ਪਰਮਿੰਦਰ ਸਿੰਘ, ਸੁਰਿੰਦਰ ਕੁਮਾਰੀ ਕੋਛੜ ਅਤੇ ਹੋਰ ਨਾਮਵਰ ਸ਼ਖ਼ਸੀਅਤਾਂ ਦੇ ਵਫਦ ਨੇ ਸੁਖਨਾ ਝੀਲ ਕੋਲ ਇਕੱਤਰ ਹੋ ਕੇ ਡਿਊਟੀ ਮੈਜਿਸਟ੍ਰੇਟ ਰਾਹੀਂ ਰਾਸ਼ਟਰਪਤੀ ਦੇ ਨਾਂ ਪੰਜਾਬ ਦੇ ਗਵਰਨਰ ਨੂੰ ਮੰਗ ਦਿੱਤਾ। ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਉੱਘੀ ਖੋਜ ਕਾਰਕੁੰਨ ਡਾ ਨਵਸ਼ਰਨ ਸਿੰਘ ਅਤੇ ਹੋਰ ਲੋਕ ਪੱਖੀ ਬੁੱਧੀਜੀਵੀ ਔਰਤਾਂ ਨੂੰ ਫਰਜੀ ਕੇਸਾਂ ਵਿੱਚ ਫਸਾਉਣ ਦੀ ਸਾਜ਼ਿਸ ਬੰਦ ਕੀਤੀ ਜਾਵੇ। ਈ.ਡੀ ਵੱਲੋਂ ਪੁੱਛ-ਗਿੱਛ ਦੇ ਨਾਂ ਹੇਠ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁਨਾਂ ਨੂੰ ਪ੍ਰੇਸ਼ਾਨ ਕਰਨ ਅਤੇ ਧਮਕਾਉਣ ਦੀਆਂ ਕਾਰਵਾਈਆ ਤੁਰੰਤ ਬੰਦ ਕੀਤੀਆ ਜਾਣ। ਇਹ ਵੀ ਜ਼ੋਰਦਾਰ ਮੰਗ ਕੀਤੀ ਗਈ ਕਿ ਕਾਰਕੁਨਾਂ ਨੂੰ ਪ੍ਰੇਸ਼ਾਨ ਕਰਨ ਲਈ ਮਨੀ ਲਾਂਡਰਿੰਗ ਕਾਨੂੰਨ (PMLA) ਨੂੰ ਸੰਦ ਬਣਾਕੇ ਵਰਤਣਾ ਬੰਦ ਕੀਤਾ ਜਾਵੇ ਅਤੇ ਗਿਫ੍ਰਤਾਰ ਬੁੱਧੀਜੀਵਿਆਂ ਨੂੰ ਰਿਹਾ ਕਰਨ ਦੇ ਨਾਲ ਨਾਲ, ਯੂਏਪੀਏ ਸਮੇਤ ਸਾਰੇ ਕਾਲੇ ਕਾਨੂੰਨ ਬੰਦ ਰੱਦ ਕੀਤੇ ਜਾਣ, ਅਤੇ ਕੌਮਾਂਤਰੀ ਪੱਧਰ ਉੱਤੇ ਸਨਮਾਨਿਤ ਔਰਤ ਪਹਿਲਵਾਨਾ ਨਾਲ ਜਿਨਸੀ ਛੇੜਛਾੜ ਦੇ ਦੋਸ਼ੀ ਬ੍ਰਿਜ਼ਭੂਸ਼ਣ ਨੂੰ ਤੁਰੰਤ ਗ੍ਰਿਫਤਾਰ ਕਰਕੇ ਪੀੜਤ ਔਰਤ ਪਹਿਲਵਾਨਾਂ ਨੂੰ ਇਨਸਾਫ ਦਿੱਤਾ ਜਾਵੇ।
ਪੰਜਾਬ ਦੀਆ ਚਾਰ ਦਰਜਣ ਦੇ ਕਰੀਬ ਜਨਤਕ ਜਮਹੂਰੀ ਜਥੇਬੰਦੀਆ ਦੇ ਇਸ ਵਫਦ ਨੇ ਇਹ ਵੀ ਤਹਿ ਕੀਤਾ ਕਿ ਇਹਨਾਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਜਾਗਰੁਕਤਾ ਮੁਹਿੰਮ ਚਲਾਈ ਜਾਵੇਗੀ। ਜਿਸਦੀ ਪਹਿਲੀ ਕੜੀ ਵਜੋਂ 29 ਜੂਨ ਨੂੰ ਜਲੰਧਰ ਵਿਖੇ ਵਿਸ਼ਾਲ ਕੰਨਵੈਨਸ਼ਨ ਕੀਤੀ ਜਾਵੇਗੀ। ਇਸ ਵਫ਼ਦ ਵਿਚ ਜਮਹੂਰੀ ਅਧਿਕਾਰ ਸਭਾ ਪੰਜਾਬ, ਦੇਸ਼ ਭਗਤ ਯਾਦਗਾਰ ਕਮੇਟੀ, ਪਲਸ ਮੰਚ, ਕ੍ਰਾਂਤੀਕਾਰੀ ਸੱਭਿਆਚਾਰ ਕੇਂਦਰ, ਤਰਕਸ਼ੀਲ ਸੁਸਾਇਟੀ ਪੰਜਾਬ, ਬੀ ਕੇ ਯੂ (ਏਕਤਾ-ਉਗਰਾਹਾਂ), ਬੀ ਕੇ ਯੂ ਡਕੌਂਦਾ, ਪੇਂਡੂ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ ਪੰਜਾਬ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ(1406,22B) ਪੰਜਾਬ ਸਟੂਡੈਂਟਸ ਯੂਨੀਅਨ, ਕੁਲ ਹਿੰਦ ਮਜ਼ਦੂਰ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ(ਦਿਗਵਿਜੇ), ਡੀਟੀਐਫ, ਦਿਹਾਤੀ ਮਜ਼ਦੂਰ ਸਭਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ , ਨੌਜਵਾਨ ਭਾਰਤ ਸਭਾ (ਪਾਵੇਲ ਕੁੱਸਾ), ਪੰਜਾਬ ਸਟੂਡੈਂਟਸ ਯੂਨੀਅਨ, ਪੈਰਾ ਮੈਡੀਕਲ ਵਰਕਰਜ਼ ਯੂਨੀਅਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਇਨਕਲਾਬੀ ਮਜ਼ਦੂਰ ਕੇਂਦਰ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ(ਹਰਜਿੰਦਰ ਸਿੰਘ), ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ), ਬੀਕੇਯੂ ਡਕੌਂਦਾ (ਬੂਟਾ ਬੁਰਜਗਿੱਲ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੁਆਬਾ, ਬੀਕੇਯੂ ਕ੍ਰਾਂਤੀਕਾਰੀ, ਜਮਹੂਰੀ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ ਗੌਰਮਿੰਟ ਟੀਚਰਜ ਯੂਨੀਅਨ, ਪੰਜਾਬ ਸਟੂਡੈਟਸ ਯੂਨੀਅਨ(ਲਲਕਾਰ), ਪੰਜਾਬ ਰੈਡੀਕਲ ਸਟੂਡੈਟਸ ਯੂਨੀਅਨ, ਐਸਐਫਐਸ, ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਮਜਦੁਰ ਮੁਕਤੀ ਮੋਰਚਾ(ਲਿਬਰੇਸ਼ਨ),ਇਸਤਰੀ ਜਾਗ੍ਰਿਤੀ ਮੰਚ ਪੰਜਾਬ, ਅੱਲ ਇੰਡੀਆ ਕਿਸਾਨ ਸਭਾ, ਤੀ ਐਸ ਯੂ (ਰਜਿਸਟ੍ਰੇਸ਼ਨ ਨੰਬਰ 49), ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਵਰਗ ਚੇਤਨਾ ਮੰਚ ਆਦਿ ਜਥੇਬੰਦੀਆਂ ਦੇ ਆਗੂ ਅਤੇ ਹੋਰ ਅਗਾਂਹਵਧੂ ਜਮਹੂਰੀ ਸ਼ਖ਼ਸੀਅਤਾਂ ਸ਼ਾਮਿਲ ਸਨ।