ਲਵਪ੍ਰੀਤ ਨਾਂ ਦੇ ਨੌਜਵਾਨ ਦੇ 13 ਜੂਨ ਨੂੰ ਡਿਪੋਰਟ ਕੀਤੇ ਜਾਣ ਵਾਲੇ ਹੁਕਮਾਂ ‘ਤੇ ਲੱਗੀ ਰੋਕ
ਚੰਡੀਗੜ੍ਹ,10 ਜੂਨ,ਦੇਸ਼ ਕਲਿਕ ਬਿਊਰੋ:
ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ। ਹੁਣ ਸਰਕਾਰ ਨੇ ਵਿਦਿਆਰਥੀਆਂ ਦਾ ਪੱਖ ਸੁਣਨਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ 'ਚ ਲਵਪ੍ਰੀਤ ਨਾਂ ਦੇ ਨੌਜਵਾਨ, ਜਿਸ ਨੂੰ 13 ਜੂਨ ਨੂੰ ਡਿਪੋਰਟ ਕੀਤਾ ਜਾਣਾ ਸੀ, ਦੇ ਡਿਪੋਰਟ ਦੇ ਹੁਕਮਾਂ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਹਾਲਾਂਕਿ, ਇਸ 'ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲਗਾਈ ਗਈ ਹੈ।ਇਸ ਹੁਕਮ 'ਤੇ ਉਥੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਲਈ ਭਾਰਤ ਅਤੇ ਕੈਨੇਡਾ ਸਰਕਾਰ ਦੇ ਮੰਤਰੀਆਂ ਦਾ ਧੰਨਵਾਦ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਵੱਲੋਂ ਕੈਨੇਡਾ ਅਤੇ ਭਾਰਤ ਦੇ ਹਾਈ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਸੀ। ਦੂਜੇ ਪਾਸੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਕਿਹਾ ਸੀ ਕਿ ਵਿਦਿਆਰਥੀਆਂ ਨੂੰ ਫਿਲਹਾਲ ਡਿਪੋਰਟ ਨਹੀਂ ਕੀਤਾ ਜਾਵੇਗਾ, ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ।