ਨਵੀ ਦਿੱਲੀ, 12 ਜੂਨ, ਦੇਸ਼ ਕਲਿਕ ਬਿਊਰੋ :
ਦਿੱਲੀ 'ਚ ਬਾਈਕ ਟੈਕਸੀਆਂ 'ਤੇ ਸਰਕਾਰ ਵੱਲੋਂ ਲਗਾਈ ਪਾਬੰਦੀ ਦੇ ਮਾਮਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ 9 ਜੂਨ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਦਿੱਲੀ ਸਰਕਾਰ ਨੂੰ ਕਿਹਾ ਸੀ ਕਿ ਉਹ ਤੁਸੀਂ ਆਪਣੀ ਪਟੀਸ਼ਨ ਕੇਂਦਰ ਸਰਕਾਰ (ਸਾਲੀਸਿਟਰ ਜਨਰਲ) ਨੂੰ ਭੇਜੋ। ਅਦਾਲਤ ਨੇ ਦਿੱਲੀ ਸਰਕਾਰ ਦੀ ਪਟੀਸ਼ਨ 'ਤੇ ਕੇਂਦਰ ਤੋਂ 12 ਜੂਨ ਤੱਕ ਜਵਾਬ ਮੰਗਿਆ ਸੀ।ਜਿਕਰਯੋਗ ਹੈ ਕਿ ਫਰਵਰੀ 2023 ਵਿੱਚ, ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਰਾਜਧਾਨੀ ਵਿੱਚ ਬਾਈਕ ਟੈਕਸੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨੂੰ ਕੈਬ ਸਮੂਹਾਂ ਨੇ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਮਾਮਲੇ ਵਿੱਚ ਅੰਤਿਮ ਨੀਤੀ ਆਉਣ ਤੱਕ ਐਗਰੀਗੇਟਰਾਂ ਨੂੰ ਸੇਵਾਵਾਂ ਜਾਰੀ ਰੱਖਣ ਦਾ ਫੈਸਲਾ ਦਿੱਤਾ ਸੀ।26 ਮਈ ਨੂੰ ਦਿੱਲੀ ਸਰਕਾਰ ਨੇ ਹਾਈ ਕੋਰਟ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਿਸ 'ਤੇ ਜਸਟਿਸ ਅਨਿਰੁਧ ਬੋਸ ਅਤੇ ਜਸਟਿਸ ਰਾਜੇਸ਼ ਬਿੰਦਲ ਦੀ ਵੈਕੇਸ਼ਨ ਬੈਂਚ ਸੁਣਵਾਈ ਕਰ ਰਹੀ ਹੈ।