ਨਵੀਂ ਦਿੱਲੀ, 13 ਜੂਨ, ਦੇਸ਼ ਕਲਿਕ ਬਿਊਰੋ :
ਅੱਜ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੇ 20 ਤੋਂ ਵੱਧ ਰਾਜਾਂ ਵਿੱਚ 45 ਥਾਵਾਂ 'ਤੇ ਛੇਵਾਂ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ 70,000 ਨੌਜਵਾਨਾਂ ਨੂੰ ਜੁਆਇਨਿੰਗ ਲੈਟਰ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਪੀਐਮ ਮੋਦੀ ਦੇਸ਼ ਨੂੰ ਸੰਬੋਧਨ ਵੀ ਕਰ ਸਕਦੇ ਹਨ।ਇਸ ਨੌਕਰੀ ਮੇਲੇ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਈ ਕੇਂਦਰੀ ਮੰਤਰੀ ਸ਼ਿਰਕਤ ਕਰਨਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਚੇਨਈ ਤੋਂ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਲਖਨਊ ਤੋਂ ਨੌਕਰੀ ਮੇਲੇ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਵਾਰਾਣਸੀ ਤੋਂ ਉਦਯੋਗ ਮੰਤਰੀ ਮਹਿੰਦਰ ਨਾਥ ਪਾਂਡੇ, ਸਿਕੰਦਰਾਬਾਦ ਤੋਂ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਜੀ ਕਿਸ਼ਨ ਰੈੱਡੀ, ਜੋਧਪੁਰ ਤੋਂ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਨਾਗਪੁਰ ਤੋਂ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਪ੍ਰੋਗਰਾਮ ਦਾ ਹਿੱਸਾ ਹੋਣਗੇ।ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 22 ਅਕਤੂਬਰ 2022 ਤੋਂ 2023 ਦੇ ਅੰਤ ਤੱਕ ਦੇਸ਼ ਦੇ ਨੌਜਵਾਨਾਂ ਨੂੰ 10 ਲੱਖ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਰੁਜ਼ਗਾਰ ਮੇਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਸੀ। ਹੁਣ ਤੱਕ ਉਹ ਤਿੰਨ ਲੱਖ 62 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਜੁਆਇਨਿੰਗ ਲੈਟਰ ਦੇ ਚੁੱਕੇ ਹਨ।