ਪੂਣੇ, 13 ਜੂਨ, ਦੇਸ਼ ਕਲਿੱਕ ਬਿਓਰੋ :
ਪੂਣੇ-ਮੁੰਬਈ ਐਕਸਪ੍ਰੈਸਵੇ ਉਤੇ ਅੱਜ ਕੈਮੀਕਲ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗਣ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪੁਲਿਸ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
ਘਟਨਾ ਸਬੰਧੀ ਇਕ ਅਧਿਕਾਰੀ ਨੇ ਦੱਸਿਆ ਕਿ ਲੋਨਾਵਾਲਾ ਅਤੇ ਖੰਡਾਲਾ ਵਿਚਕਾਰ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਹਾਦਸਾ ਹੋਣ ਬਾਅਦ ਟੈਂਕਰ ਨੂੰ ਅੱਗ ਲੱਗ ਗਈ ਅਤੇ ਰਸਾਇਣ ਵਿੱਚ ਵਿਸਫੋਟ ਹੋਣ ਨਾਲ ਨਿਕਲੇ ਅੰਗਾਰੇ ਸੜਕ ਉਤੇ ਚਲ ਰਹੇ ਵਾਹਨਾਂ ਉਤੇ ਡਿੱਗਣ ਲੱਗੇ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੜਕ ਉਤੇ ਚਲ ਰਹੇ ਚਾਰ ਵਾਹਨ ਡਰਾਈਵਰ ਇਸ ਘਟਨਾ ਵਿੱਚ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ ਤਿੰਨ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਟੈਂਕਰ ਵਿਚ ਸਵਾਰ ਵਿਅਕਤੀ ਦੀ ਵੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ।
ਇਸ ਘਟਨਾ ਉਤੇ ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜ਼ਖਮੀ ਵਿਅਕਤੀਆਂ ਦਾ ਸਥਾਨਕ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ। ਮੈਂ ਉਨ੍ਹਾਂ ਦੇ ਛੇਤੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।