ਹਫਤੇ ਦੇ ਅੰਦਰ ਅਦਾਲਤ ਦੇ ਸਾਹਮਣੇ ਜ਼ਰੂਰੀ ਜਾਣਕਾਰੀ ਪੇਸ਼ ਕਰਨ ਲਈ ਕਿਹਾ
ਨਵੀਂ ਦਿੱਲੀ, 15 ਜੂਨ, ਦੇਸ਼ ਕਲਿਕ ਬਿਊਰੋ :
ਕਰਨਾਟਕ ਹਾਈ ਕੋਰਟ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਨੂੰ ਚੇਤਾਵਨੀ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਜੇਕਰ ਫੇਸਬੁੱਕ ਸੂਬਾ ਪੁਲਿਸ ਨਾਲ ਸਹਿਯੋਗ ਕਰਨ ਦੇ ਸਮਰੱਥ ਨਹੀਂ ਹੈ ਤਾਂ ਉਹ ਭਾਰਤ ਭਰ ਵਿੱਚ ਉਸ ਦੀਆਂ ਸੇਵਾਵਾਂ ਬੰਦ ਕਰਨ ਬਾਰੇ ਵੀ ਵਿਚਾਰ ਕਰ ਸਕਦੀ ਹੈ। ਦੱਸਿਆ ਗਿਆ ਹੈ ਕਿ ਅਦਾਲਤ ਦੀ ਇਹ ਟਿੱਪਣੀ ਸਾਊਦੀ ਅਰਬ ਵਿੱਚ ਕੈਦ ਇੱਕ ਭਾਰਤੀ ਨਾਲ ਸਬੰਧਤ ਮਾਮਲੇ ਦੀ ਜਾਂਚ ਨੂੰ ਲੈ ਕੇ ਆਈ ਹੈ। ਦੋਸ਼ ਹੈ ਕਿ ਫੇਸਬੁੱਕ ਇਸ ਮਾਮਲੇ 'ਚ ਕਰਨਾਟਕ ਪੁਲਸ ਨੂੰ ਕਥਿਤ ਤੌਰ 'ਤੇ ਸਹਿਯੋਗ ਨਹੀਂ ਕਰ ਰਹੀ ਹੈ।ਦੱਖਣ ਕੰਨੜ ਜ਼ਿਲ੍ਹੇ ਦੇ ਬਿਕਰਨਕਾਟੇ ਦੀ ਰਹਿਣ ਵਾਲੀ ਕਵਿਤਾ ਦੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਜਸਟਿਸ ਕ੍ਰਿਸ਼ਨਾ ਐੱਸ. ਦੀਕਸ਼ਿਤ ਦੀ ਬੈਂਚ ਨੇ ਸੋਸ਼ਲ ਮੀਡੀਆ ਕੰਪਨੀ ਨੂੰ ਇਹ ਚਿਤਾਵਨੀ ਦਿੱਤੀ ਹੈ। ਬੈਂਚ ਨੇ ਫੇਸਬੁੱਕ ਨੂੰ ਨਿਰਦੇਸ਼ ਦਿੱਤਾ ਕਿ ਉਹ ਇਕ ਹਫਤੇ ਦੇ ਅੰਦਰ ਅਦਾਲਤ ਦੇ ਸਾਹਮਣੇ ਜ਼ਰੂਰੀ ਜਾਣਕਾਰੀ ਦੇ ਨਾਲ ਪੂਰੀ ਰਿਪੋਰਟ ਪੇਸ਼ ਕਰੇ।ਬੈਂਚ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਸਾਊਦੀ ਅਰਬ 'ਚ ਭਾਰਤੀ ਨਾਗਰਿਕ ਦੀ ਫਰਜ਼ੀ ਗ੍ਰਿਫਤਾਰੀ ਦੇ ਮੁੱਦੇ 'ਤੇ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ। ਇਸ ਦੇ ਨਾਲ ਹੀ ਮੰਗਲੁਰੂ ਪੁਲਿਸ ਨੂੰ ਜਾਂਚ ਜਾਰੀ ਰੱਖਣ ਅਤੇ ਰਿਪੋਰਟ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।