ਵਾਸ਼ਿੰਗਟਨ, 21 ਜੂਨ, ਦੇਸ਼ ਕਲਿਕ ਜਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਅਧਿਕਾਰਤ ਦੌਰੇ 'ਤੇ ਮੰਗਲਵਾਰ ਨੂੰ ਨਿਊਯਾਰਕ ਪਹੁੰਚੇ। ਸ਼ਹਿਰ ਦੇ ਜੌਹਨ ਐਫ ਕੈਨੇਡੀ ਹਵਾਈ ਅੱਡੇ 'ਤੇ ਪਹੁੰਚੇ ਪ੍ਰਵਾਸੀ ਭਾਰਤੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪੀਐਮ ਮੋਦੀ ਨੇ ਹਵਾਈ ਅੱਡੇ ਦੇ ਬਾਹਰ ਖੜ੍ਹੇ ਵੱਡੀ ਗਿਣਤੀ ਪ੍ਰਵਾਸੀ ਭਾਰਤੀਆਂ ਨਾਲ ਹੱਥ ਮਿਲਾਇਆ ਅਤੇ ਗੱਲਬਾਤ ਕੀਤੀ। ਇਸ ਦੌਰਾਨ ਪ੍ਰਵਾਸੀ ਭਾਰਤੀਆਂ ਨੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਲਾਏ। ਸ਼ਹਿਰ ਮੋਦੀ-ਮੋਦੀ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਅੱਜ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਵਿੱਚ ਹੋਣ ਵਾਲੇ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ।ਨਿਊਯਾਰਕ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਟਵੀਟ ਕੀਤਾ ਕਿ ਮੈਂ ਨਿਊਯਾਰਕ ਪਹੁੰਚ ਗਿਆ ਹਾਂ। 21 ਜੂਨ ਨੂੰ ਯੋਗ ਦਿਵਸ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਅਤੇ ਨੇਤਾਵਾਂ ਨਾਲ ਵਿਚਾਰ ਸਾਂਝੇ ਕਰਨ ਦੀ ਉਮੀਦ ਕਰਦੇ ਹਾਂ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਨਿਊਯਾਰਕ ਪਹੁੰਚਣ ਤੋਂ ਬਾਅਦ ਸਵਾਗਤ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।