ਦਲਜੀਤ ਕੌਰ
ਸੰਗਰੂਰ, 21 ਜੂਨ, 2023: ਨਵ ਨਿਯੁਕਤ ਅਧਿਆਪਕ ਫਰੰਟ ਪੰਜਾਬ ਅਤੇ 569 ਨਵ ਨਿਯੁਕਤ ਲੈਕਚਰਾਰ ਯੂਨੀਅਨ ਵੱਲੋਂ ਸਾਂਝੇ ਰੂਪ ਵਿੱਚ ਬਦਲੀਆ ਦੀ ਮੰਗ ਨੂੰ ਲੈ ਕੇ ਨਵ ਨਿਯੁਕਤ ਅਧਿਆਪਕ ਫਰੰਟ ਦੇ ਆਗੂ ਗੁਰਪ੍ਰੀਤ ਸਿੰਘ ਨਾਭਾ ਦੀ ਅਗਵਾਈ ਹੇਠ ਨਵ-ਨਿਯੁਕਤ 569 ਲੈਕਚਰਾਰ ਦੀਆਂ ਬਦਲੀਆਂ ਸਬੰਧੀ ਮੀਟਿੰਗ ਕਰਦੇ ਹੋਏ ਕਿਹਾ ਕਿ 22 ਜੂਨ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਕਰਨਗੇ।
ਇਸ ਮੌਕੇ ਲੈਕਚਰਾਰ ਯੂਨੀਅਨ ਦੇ ਆਗੂ ਮੈਡਮ ਮਨਜੀਤ ਕੌਰ ਅਤੇ ਅਮਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ ਵਿੱਚ ਲੈਕਚਰਾਰ ਦੀਆਂ ਬਹੁਤ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਬਹੁਤ ਸਾਰੇ ਲੈਕਚਰਾਰ ਦੀ ਨਿਯੁਕਤੀ ਘਰਾਂ ਤੋਂ ਦੂਰ ਬਾਰਡਰ ਏਰੀਆ ਵਿਚ ਕੀਤੀ ਗਈ। ਇਸ ਮੌਕੇ ਕੁਲਦੀਪ ਸਿੰਘ ਅਤੇ ਮਾਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਨਵ ਨਿਯੁਕਤ ਮਾਸਟਰ ਕੇਡਰ (3704, 2392) ਦੇ ਅਧਿਆਪਕਾਂ ਨੂੰ ਬਦਲੀ ਵਿੱਚ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਹੀ ਮੌਜੂਦਾ ਸਮੇਂ ਵਿੱਚ ਹੋ ਰਹੀਆਂ ਆਨਲਾਈਨ ਬਦਲੀਆਂ ਵਿਚ ਮੌਕਾ ਦਿੱਤਾ ਜਾਵੇ।
ਇਸ ਮੌਕੇ ਲੈਕਚਰਾਰ ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ, ਪਰਮਿੰਦਰ ਸਿੰਘ, ਮਲਕੀਤ ਸਿੰਘ, ਭੀਮ ਖਾਨ ਅਤੇ ਮੈਡਮ ਰੁਪਿੰਦਰ ਕੌਰ, ਗੁਰਪ੍ਰੀਤ ਕੌਰ, ਹਰਕੀਰਤ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਜੋਤੀ ਰਾਣੀ ਤੇ ਸਰਬਜੀਤ ਕੌਰ ਹਾਜ਼ਰ ਰਹੇ।