ਵਿਦਿਆਰਥੀਆਂ ਨੂੰ ਰੋਜ਼ਾਨਾ ਯੋਗ ਲਈ ਪ੍ਰੇਰਿਆ
ਐੱਸ.ਏ.ਐੱਸ. ਨਗਰ, 21 ਜੂਨ, ਦੇਸ਼ ਕਲਿੱਕ ਬਿਓਰੋ
ਕੌਮਾਂਤਰੀ ਯੋਗ ਦਿਵਸ ਮੌਕੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਯੋਗ ਦਿਵਸ ਮਨਾਇਆ ਗਿਆ। ਇਸ ਬਾਬਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ.ਗਿੰਨੀ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨੌਵੇਂ ਕੌਮਾਂਤਰੀ ਯੋਗ ਦਿਵਸ ਨੂੰ ਵਿਸ਼ੇਸ਼ ਯੋਗ ਕੈਂਪ ਲਗਾ ਕੇ ਮਨਾਇਆ ਗਿਆ। ਉਹਨਾਂ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ, ਵਿਖੇ ਯੋਗ ਕੈਂਪ ਦੀ ਅਗਵਾਈ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅੰਗਰੇਜ਼ ਸਿੰਘ, ਜ਼ਿਲ੍ਹਾ ਖੇਡ ਕੋਆਰਡੀਨੇਟਰ ਇੰਦੂ ਬਾਲਾ ਅਤੇ ਸਕੂਲ ਮੁਖੀ ਪ੍ਰਿੰਸੀਪਲ ਹਿਮਾਂਸ਼ੂ ਲਟਾਵਾ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
ਡਾ. ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਵੱਡੇ ਪੱਧਰ ਉੱਤੇ ਵਿਦਿਆਰਥੀਆਂ ਅਤੇ ਕੁਝ ਮਾਪਿਆਂ ਨੇ ਵੀ ਯੋਗ ਕੈਂਪ ਵਿੱਚ ਹਿੱਸਾ ਲਿਆ। ਇਸ ਮੌਕੇ ਉਹਨਾਂ ਨੇ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਕਰਨ ਨਾਲ ਇਨਸਾਨ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਹੁੰਦੇ ਹਾਂ।