ਕੌਲਕਾਤਾ, 25 ਜੂਨ, ਦੇਸ਼ ਕਲਿਕ ਬਿਊਰੋ:
ਪੱਛਮੀ ਬੰਗਾਲ ਦੇ ਬਾਂਕੁਰਾ ਵਿੱਚ ਅੱਜ ਐਤਵਾਰ ਸਵੇਰੇ ਇੱਕ ਵੱਡਾ ਰੇਲ ਹਾਦਸਾ ਵਾਪਰਿਆ। ਇੱਥੋਂ ਦੇ ਓਂਡਾ ਰੇਲਵੇ ਸਟੇਸ਼ਨ ਨੇੜੇ ਦੋ ਮਾਲ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਮਾਲ ਗੱਡੀਆਂ ਦੇ ਇੰਜਣ ਨਾ ਸਿਰਫ ਪਟੜੀ ਤੋਂ ਉਤਰ ਗਏ ਸਗੋਂ ਮੌਕੇ 'ਤੇ ਹੀ ਪਲਟ ਗਏ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਰੇਲਵੇ ਟਰੈਕ ਅਤੇ ਮਾਲ ਗੱਡੀਆਂ ਨੂੰ ਭਾਰੀ ਨੁਕਸਾਨ ਹੋਇਆ ਦੇਖਿਆ ਜਾ ਸਕਦਾ ਹੈ। ਇਸ ਘਟਨਾ ਤੋਂ ਬਾਅਦ ਖੜਗਪੁਰ-ਬਾਂਕੂਰਾ-ਆਦਰਾ ਰੇਲ ਲਾਈਨ ਨੂੰ ਬੰਦ ਕਰ ਦਿੱਤਾ ਗਿਆ ਹੈ। ਫਿਲਹਾਲ ਇਸ ਘਟਨਾ 'ਚ ਕਿੰਨਾ ਜਾਨੀ ਨੁਕਸਾਨ ਅਤੇ ਮਾਲੀ ਨੁਕਸਾਨ ਹੋਇਆ ਹੈ, ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।