ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਵਿਰੋਧੀ ਧਿਰ ਦੀ ਏਕਤਾ ਨੂੰ ਲੈ ਕੇ ਸਟੈਂਡ ਕੀਤਾ ਸਪੱਸ਼ਟ
ਨਵੀਂ ਦਿੱਲੀ,25 ਜੂਨ,ਦੇਸ਼ ਕਲਿਕ ਬਿਊਰੋ:
ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ਦੀ ਏਕਤਾ ਨੂੰ ਲੈ ਕੇ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ। ਆਮ ਆਦਮੀ ਪਾਰਟੀ ਦੀ ਕੌਮੀ ਬੁਲਾਰਾ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਕਾਂਗਰਸ ਨੂੰ ਰਾਹੁਲ ਗਾਂਧੀ ਨੂੰ ਤੀਜੀ ਵਾਰ ਆਗੂ ਵਜੋਂ ਪੇਸ਼ ਨਹੀਂ ਕਰਨਾ ਚਾਹੀਦਾ। ਵਿਰੋਧੀ ਧਿਰ ਦੀ ਏਕਤਾ ਬਾਰੇ ਪ੍ਰਿਅੰਕਾ ਨੇ ਕਿਹਾ ਕਿ ਜੇਕਰ ਦੇਸ਼ ਨੂੰ ਬਚਾਉਣਾ ਹੈ ਤਾਂ ਕਾਂਗਰਸ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਰਾਹੁਲ ਗਾਂਧੀ 'ਤੇ ਤੀਜੀ ਵਾਰ ਦਾਅ ਨਹੀਂ ਲਗਾਏਗੀ ਅਤੇ ਵਿਰੋਧੀ ਧਿਰ ਨੂੰ ਮਜਬੂਰ ਨਹੀਂ ਕਰੇਗੀ।ਜ਼ਿਕਰਯੋਗ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ 23 ਜੂਨ ਨੂੰ ਪਟਨਾ ਵਿੱਚ ਬੁਲਾਈ ਗਈ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ਮੂਲੀਅਤ ਕੀਤੀ ਸੀ। ਇਸ ਤੋਂ ਬਾਅਦ 'ਆਪ' ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਜੇਕਰ ਦਿੱਲੀ ਆਰਡੀਨੈਂਸ ਦੇ ਮੁੱਦੇ 'ਤੇ ਕਾਂਗਰਸ 'ਆਪ' ਦਾ ਸਮਰਥਨ ਨਹੀਂ ਕਰਦੀ ਹੈ ਤਾਂ ਕਾਂਗਰਸ ਨਾਲ ਗਠਜੋੜ ਕਰਨਾ ਬਹੁਤ ਮੁਸ਼ਕਲ ਹੋਵੇਗਾ।