ਸ਼੍ਰੀਨਗਰ,27 ਜੂਨ,ਦੇਸ਼ ਕਲਿਕ ਬਿਊਰੋ:
ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਮਾਰਿਆ ਗਿਆ ਅੱਤਵਾਦੀ ਅਲ ਬਦਰ ਦਾ ਸਥਾਨਕ ਦੱਸਿਆ ਜਾ ਰਿਹਾ ਹੈ। ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਗੋਲਾ ਬਾਰੂਦ ਅਤੇ ਹਥਿਆਰਾਂ ਸਮੇਤ ਕਈ ਸਾਮਾਨ ਬਰਾਮਦ ਕੀਤਾ ਗਿਆ ਹੈ।ਆਪਰੇਸ਼ਨ ਦੌਰਾਨ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਹੁਵਰਾ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ।ਇਸ ਤੋਂ ਬਾਅਦ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਜਦੋਂ ਸੁਰੱਖਿਆ ਬਲ ਇੱਕ ਛੁਪਣਗਾਹ ਦੇ ਨੇੜੇ ਪਹੁੰਚੇ ਤਾਂ ਅੱਤਵਾਦੀ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਇਕ ਟਿਕਾਣੇ ਨੂੰ ਘੇਰ ਲਿਆ ਹੈ। ਗੋਲੀਬਾਰੀ 'ਚ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ। ਅੱਤਵਾਦੀਆਂ ਦੀ ਭਾਲ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਗਈ ਹੈ। ਮੌਕੇ 'ਤੇ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਸ ਤੋਂ ਪਹਿਲਾਂ 25 ਜਨਵਰੀ ਨੂੰ ਪੁੰਛ ਐਲਓਸੀ 'ਤੇ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਤਿੰਨ ਘੁਸਪੈਠੀਆਂ ਨੂੰ ਮਾਰ ਦਿੱਤਾ ਸੀ।