ਨਵੀਂ ਦਿੱਲੀ, 28 ਜੂਨ, ਦੇਸ਼ ਕਲਿਕ ਬਿਊਰੋ:
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਅੱਜ ਮੋਦੀ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਗੰਨਾ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੰਤਰੀ ਮੰਡਲ ਨੇ ਖੰਡ ਸੀਜ਼ਨ 2023-24 ਲਈ ਗੰਨਾ ਕਿਸਾਨਾਂ ਲਈ 315 ਰੁਪਏ ਪ੍ਰਤੀ ਕੁਇੰਟਲ ਦੇ ਹੁਣ ਤੱਕ ਦੇ ਸਭ ਤੋਂ ਉੱਚੇ ਉਚਿਤ ਅਤੇ ਲਾਹੇਵੰਦ ਭਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ 5 ਕਰੋੜ ਗੰਨਾ ਕਿਸਾਨਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਨਾਲ-ਨਾਲ ਚੀਨੀ ਮਿਲਾਂ ਅਤੇ ਸਬੰਧਤ ਸਹਾਇਕ ਕਾਰਜਕਰਤਾਵਾਂ ਵਿੱਚ 5 ਲੱਖ ਮਜ਼ਦੂਰਾਂ ਨੂੰ ਲਾਭ ਹੋਵੇਗਾ। ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਹਮੇਸ਼ਾ ਖੇਤੀ ਅਤੇ ਕਿਸਾਨ ਨੂੰ ਤਰਜੀਹ ਦਿੰਦੀ ਹੈ।ਉਨ੍ਹਾਂ ਕਿਹਾ ਕਿ 2014-15 ਵਿੱਚ ਗੰਨੇ ਦੀ ਘੱਟੋ-ਘੱਟ ਕੀਮਤ 210 ਰੁਪਏ ਪ੍ਰਤੀ ਕੁਇੰਟਲ ਸੀ। ਹੁਣ ਇਹ 2023-24 ਵਿੱਚ ਵਧ ਕੇ 315 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਭਾਵ CCEA ਨੇ 2022-23 ਤੋਂ 2024-25 ਤੱਕ ਅਗਲੇ ਤਿੰਨ ਸਾਲਾਂ ਲਈ 368676.7 ਕਰੋੜ ਰੁਪਏ ਦੀ ਯੂਰੀਆ ਸਬਸਿਡੀ ਦਾ ਐਲਾਨ ਕੀਤਾ ਹੈ। ਮਾਰਕੀਟ ਡਿਵੈਲਪਮੈਂਟ ਅਸਿਸਟੈਂਸ ਭਾਵ ਐਮ.ਡੀ.ਏ. ਲਈ 1451 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।