ਸੰਗਰੂਰ, 29 ਮਈ, ਦੇਸ਼ ਕਲਿੱਕ ਬਿਊਰੋ :
ਆਪਣੇ ਚੰਗੇ ਭਵਿੱਖ ਲਈ ਕੈਨੇਡਾ ਗਏ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਨੌਜਵਾਨ ਦੀ ਸਰੀ ਵਿੱਚ ਮੌਤ ਹੋ ਗਈ। ਪਿੰਡ ਰਾਮਪੁਰਾ ਜਵਾਹਰਵਾਲਾ ਦਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਮਨਦੀਪ ਸਿੰਘ ਤਿੰਨ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਉਹ ਪੜਾਈ ਕਰਨ ਲਈ ਪਿਛਲੇ 3 ਸਾਲ ਤੋਂ ਉੱਥੇ ਰਹਿੰਦਾ ਸੀ। 19 ਦਸੰਬਰ 2019 ਵਿਚ ਉਸ ਦਾ ਵਿਆਹ ਹੋਇਆ ਸੀ, ਵਿਆਹ ਤੋਂ ਬਾਅਦ ਵਾਪਸ ਕੈਨੇਡਾ ਚਲਿਆ ਗਿਆ ਸੀ। ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਪਿੰਡ ਵਿੱਚ ਮੌਤ ਦੀ ਖਬਰ ਮਿਲਦਿਆਂ ਹੀ ਸੋਂਗ ਦੀ ਲਹਿਰ ਦੌੜ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ।